Become a member

Get the best offers and updates relating to Liberty Case News.

― Advertisement ―

spot_img
spot_img
HomeBig Newsਮੁਅੱਤਲ DIG ਭੁੱਲਰ ਨੂੰ ਲੈ ਕੇ ਵੱਡੀ ਖ਼ਬਰ: ਸਿਰਫ਼ ਦੋ ਮਹੀਨਿਆਂ 'ਚ...

ਮੁਅੱਤਲ DIG ਭੁੱਲਰ ਨੂੰ ਲੈ ਕੇ ਵੱਡੀ ਖ਼ਬਰ: ਸਿਰਫ਼ ਦੋ ਮਹੀਨਿਆਂ ‘ਚ ਖਾਤੇ ’ਚ ਆਏ 32 ਲੱਖ ਰੁਪਏ

 

ਚੰਡੀਗੜ੍ਹ (ਸੁਸ਼ੀਲ) – ਪੰਜ ਲੱਖ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਰੋਪੜ ਰੇਂਜ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਰੋਪੜ ਰੇਂਜ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਖਾਤੇ ’ਚ ਦੋ ਮਹੀਨਿਆਂ ਅੰਦਰ 32 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ, ਜਿਸ ਦਾ ਪਤਾ ਲਾਉਣ ਲਈ ਸੀ.ਬੀ.ਆਈ. ਨੇ ਭੁੱਲਰ ਦਾ ਸੀ.ਬੀ.ਆਈ. ਅਦਾਲਤ ਤੋਂ ਪੰਜ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ। ਇਸ ਤੋਂ ਬਾਅਦ ਸੀ.ਬੀ.ਆਈ. ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਪੰਜ ਦਿਨਾਂ ਦੇ ਰਿਮਾਂਡ ’ਤੇ ਵਿਚੋਲੀਏ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਅਦਾਲਤ ਨੇ ਹੁਕਮ ਦਿੱਤਾ ਕਿ ਭੁੱਲਰ ਆਪਣੇ ਵਕੀਲ ਨਾਲ ਹਰ ਰੋਜ਼ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਭੁੱਲਰ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਪੰਜਾਬ ’ਚ ਐਂਟਰ ਹੀ ਨਹੀਂ ਕਰ ਸਕਦੀ ਅਤੇ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਹੈ। ਸੀ.ਬੀ.ਆਈ. ਟੀਮ ਨੇ ਵੀਰਵਾਰ ਸਵੇਰੇ 11 ਵਜੇ ਭੁੱਲਰ ਦਾ ਪੰਜ ਦਿਨਾਂ ਦਾ ਤੇ ਵਿਚੋਲੀਏ ਕ੍ਰਿਸ਼ਨੂ ਦਾ ਨੌਂ ਦਿਨਾਂ ਦਾ ਰਿਮਾਂਡ ਖ਼ਤਮ ਹੋਣ ’ਤੇ ਸੀ.ਬੀ.ਆਈ. ਅਦਾਲਤ ’ਚ ਪੇਸ਼ ਕੀਤਾ। ਭੁੱਲਰ ਦੇ ਵਕੀਲ ਐੱਚ.ਐੱਸ. ਧਨੋਆ ਨੇ ਭੁੱਲਰ ਦੇ ਪੰਜ ਦਿਨਾਂ ਦੇ ਰਿਮਾਂਡ ਦਾ ਵਿਰੋਧ ਕੀਤਾ।