Become a member

Get the best offers and updates relating to Liberty Case News.

― Advertisement ―

spot_img
spot_img
HomeBig Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

ਅੰਮ੍ਰਿਤਸਰ-: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਖ਼ਾਲਸਾਈ ਜਾਹੋ-ਜਲਾਲ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਤੋਂ ਗੁਰਮਤਿ ਸਮਾਗਮ ਮਗਰੋਂ ਰਵਾਨਾ ਹੋਇਆ। ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰ ਕਰਦਿਆਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਛੇਹਰਟਾ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।