Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੱਜ ਪੰਜਾਬ ਦੌਰੇ 'ਤੇ ਆਉਣਗੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ

ਅੱਜ ਪੰਜਾਬ ਦੌਰੇ ‘ਤੇ ਆਉਣਗੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ

 

 

ਜਲੰਧਰ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 8 ਨਵੰਬਰ ਨੂੰ ਪੰਜਾਬ ਦਾ ਦੌਰੇ ’ਤੇ ਆ ਰਹੀ ਹੈ। ਉਹ ਬਾਅਦ ਦੁਪਹਿਰ ਅੰਮ੍ਰਿਤਸਰ ਪਹੁੰਚੇਗੀ, ਜਿਥੋਂ ਉਹ ਸ਼ਾਮ 4:15 ਵਜੇ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕੇਗੀ, ਉਸ ਤੋਂ ਬਾਅਦ ਸ਼ਾਮ 4:40 ਵਜੇ ਤਰਨਤਾਰਨ ਦੇ ਠਾਕੁਰ ਦੁਆਰ ਮੰਦਰ ’ਚ ਜਾਵੇਗੀ।

 

ਜ਼ਿਕਰਯੋਗ ਹੈ ਕਿ ਤਰਨਤਾਰਨ ਵਿਧਾਨ ਸਭਾ ਸੀਟ ਲਈ ਉਪ ਚੋਣ 11 ਨਵੰਬਰ ਨੂੰ ਹੋਣੀ ਹੈ, ਜਿਸ ਕਾਰਨ ਸਾਰੀਆਂ ਪਾਰਟੀਆਂ ਦੇ ਪ੍ਰਮੁੱਖ ਆਗੂ ਉਥੇ ਇਕੱਠੇ ਹੋ ਰਹੇ ਹਨ। ਰੇਖਾ ਗੁਪਤਾ ਦੌਰੇ ਨੂੰ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਅਤੇ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਸ਼ਾਮ 5 ਵਜੇ ਤਰਨਤਾਰਨ ਦੇ ਤਹਿਸੀਲ ਚੌਕ ਸਥਿਤ ਪਾਲਿਕਾ ਬਾਜ਼ਾਰ ਵਿਖੇ ਇਕ ਇਕੱਠ ਨੂੰ ਸੰਬੋਧਨ ਕਰੇਗੀ।