Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਤਰਨਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਤਰਨਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਸਖ਼ਤ ਪ੍ਰਬੰਧ

 

ਤਰਨਤਾਰਨ –ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਕੱਲ੍ਹ ਮੰਗਲਵਾਰ ਹੋਣ ਜਾ ਰਹੀ ਜ਼ਿਮਣੀ ਚੋਣ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਪੁਸ਼ਪਾ ਸਤਿਆਨੀ, ਆਈ.ਏ.ਐੱਸ, ਪੁਲਸ ਅਬਜ਼ਰਵਰ ਸ਼ਾਇਨੀ ਐੱਸ., ਆਈ.ਪੀ.ਐੱਸ. ਤੇ ਖ਼ਰਚਾ ਅਬਜ਼ਰਵ ਮਨਜ਼ਰੁਲ ਹਸਨ, ਆਈ.ਆਰ.ਏ.ਐੱਸ. ਵੱਲੋਂ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨੂੰ ਵਿਸ਼ੇਸ਼ ਮੀਟਿੰਗ ਕਰਦੇ ਹੋਏ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਪੋਲਿੰਗ ਬੁਥਾਂ ‘ਤੇ ਈ. ਵੀ. ਐੱਮ ਦੀਆਂ ਟੀਮਾਂ ਪ੍ਰਸ਼ਾਸਨ ਵੱਲੋਂ ਰਵਾਨਾ ਹੋ ਚੁੱਕੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਜਾਵੇਗੀ ਅਤੇ ਸ਼ਾਮ 6 ਵਜੇ ਤੱਕ ਚੱਲੇਗੀ।

ਇਸ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਚੋਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਕੁੱਲ 193742 ਵੋਟਰ ਹਨ, ਜਿਨ੍ਹਾਂ ਵਿਚ 101494 ਮਰਦ, 92240 ਔਰਤਾਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ‘ਤੇ 222 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ‘ਚ 100 ਨੂੰ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ।