Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ...

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ‘ਟਾਪ ਅਚੀਵਰ’ ਐਵਾਰਡ ਨਾਲ ਕੀਤਾ ਸਨਮਾਨਿਤ

 

ਚੰਡੀਗੜ੍ਹ, 11 ਨਵੰਬਰ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ “ਟਾਪ ਅਚੀਵਰ” ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ “ਟਾਪ ਅਚੀਵਰ” ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ।