Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਪਹੁੰਚੀ ਕੇਂਦਰੀ ਟੀਮ, ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ...

ਪੰਜਾਬ ਪਹੁੰਚੀ ਕੇਂਦਰੀ ਟੀਮ, ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਕੀਤਾ ਦੌਰਾ

 

ਖੰਨਾ : ਕੇਂਦਰੀ ਟੀਮ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕੀਤਾ। ਟੀਮ ਦੀ ਅਗਵਾਈ ਫੂਡ ਸਪਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਜੈ ਪਾਟਿਲ ਕਰ ਰਹੇ ਸਨ। ਉਨ੍ਹਾਂ ਦੇ ਨਾਲ ਐੱਫ.ਸੀ.ਆਈ. ਦੇ ਅਧਿਕਾਰੀ ਵੀ ਸਨ। ਟੀਮ ਨੇ ਖੰਨਾ ਮੰਡੀ ਵਿਖੇ ਆੜ੍ਹਤੀਆਂ, ਸ਼ੈਲਰ ਮਾਲਕਾਂ ਨਾਲ ਮੀਟਿੰਗ ਕਰਕੇ ਮੁਸ਼ਕਲਾਂ ਸੁਣੀਆਂ। ਪੰਜਾਬ ਅੰਦਰ ਝੋਨਾ ਰੱਖਣ ਲਈ ਥਾਂ ਦੀ ਘਾਟ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ ਗਿਆ।

ਇਸ ਦੇ ਨਾਲ ਹੀ ਟੀਮ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਢਾਈ ਫ਼ੀਸਦੀ ਆੜ੍ਹਤ ਦੀ ਮੰਗ ਵੀ ਛੇਤੀ ਪੂਰੀ ਕੀਤੀ ਜਾਵੇਗੀ। ਆੜ੍ਹਤੀਆਂ ਵੱਲੋਂ ਇਸ ਗੱਲ ਦਾ ਰੋਸ ਵੀ ਕੀਤਾ ਗਿਆ। ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਹੁਣ ਸੀਜ਼ਨ ਲਗਭਗ ਖ਼ਤਮ ਹੋ ਗਿਆ ਹੈਂ ਜੇਕਰ ਇਹੀ ਟੀਮ 20 ਦਿਨ ਪਹਿਲਾਂ ਆਉਂਦੀ ਅਤੇ ਮਸਲੇ ਹੱਲ ਕਰਦੀ ਤਾਂ ਇਸ ਦਾ ਫਾਇਦਾ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਨੂੰ ਹੁੰਦਾ।