Become a member

Get the best offers and updates relating to Liberty Case News.

― Advertisement ―

spot_img
spot_img
HomeBig Newsਤਰਨਤਾਰਨ ਜ਼ਿਮਨੀ ਚੋਣ 'ਚ 'ਆਪ' ਦੇ ਹਰਮੀਤ ਸੰਧੂ 12091 ਵੋਟਾਂ ਦੇ ਵੱਡੇ...

ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਦੇ ਹਰਮੀਤ ਸੰਧੂ 12091 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ

 

ਤਰਨ ਤਾਰਨ –ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਆ ਗਿਆ ਹੈ, ਜਿਸ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵੱਡੀ ਲੀਡ 42649 ਨਾਲ ਜਿੱਤ ਦਰਜ ਕੀਤੀ ਹੈ। ਦੂਜੇ ਨੰਬਰ ‘ਤੇ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਰਹੀ, ਜਿਨ੍ਹਾਂ ਨੇ 30558 ਵੋਟਾਂ ਹਾਸਲ ਕਰਕੇ ਮੁਕਾਬਲੇ ਵਿੱਚ ਆਪਣੀ ਪੋਜ਼ੀਸ਼ਨ ਬਣਾਈ ਰੱਖੀ। ਤੀਜੇ ਨੰਬਰ ‘ਤੇ ਵਾਰਸ ਪੰਜਾਬ ਦੇ (ਆਜ਼ਾਦ ਉਮੀਦਵਾਰ) ਮਨਦੀਪ ਸਿੰਘ ਨੂੰ 19620 ਵੋਟਾਂ ਮਿਲੀਆਂ, ਜਦਕਿ ਚੌਥੇ ਨੰਬਰ ‘ਤੇ ਕਾਂਗਰਸ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਰਹੇ, ਜਿਨ੍ਹਾਂ ਨੂੰ 15078 ਵੋਟਾਂ ਹੀ ਹਾਸਲ ਹੋ ਸਕੀਆਂ। ਪੰਜਵੇਂ ਨੰਬਰ ‘ਤੇ ਹਰਜੀਤ ਸਿੰਘ ਸੰਧੂ ਮਹਿਜ਼ 6239 ਵੋਟਾਂ ਹੀ ਹਾਸਲ ਕਰ ਸਕੇ।

 

ਚੋਣ ਨਤੀਜਾ ਸਾਹਮਣੇ ਆਉਂਦੇ ਹੀ ਤਰਨਤਾਰਨ ਵਿੱਚ ਆਪ ਦੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਜਿੱਤ ਦੇ ਐਲਾਨ ਤੋਂ ਬਾਅਦ ਇਲਾਕੇ ਵਿਚ ਸਮਰਥਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਜਿੱਤ ਨਾਲ ‘ਆਪ’ ਨੇ ਹਲਕੇ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕੀਤੀ ਹੈ। ਦੱਸ ਦੇਈਏ ਕਿ ਕੁੱਲ 16 ਰਾਊਂਡਾਂ ‘ਚ ਵੋਟਾਂ ਦੀ ਗਿਣਤੀ ਮੁਕੰਮਲ ਕੀਤੀ ਗਈ।