Become a member

Get the best offers and updates relating to Liberty Case News.

― Advertisement ―

spot_img
spot_img
HomeBig Newsਅੰਮ੍ਰਿਤਸਰ ਬੱਸ ਅੱਡੇ 'ਤੇ ਜ਼ਬਰਦਸਤ ਗੋਲੀਬਾਰੀ, ਇਕ ਦੀ ਮੌਤ, ਭਾਰੀ ਫੋਰਸ ਤਾਇਨਾਤ

ਅੰਮ੍ਰਿਤਸਰ ਬੱਸ ਅੱਡੇ ‘ਤੇ ਜ਼ਬਰਦਸਤ ਗੋਲੀਬਾਰੀ, ਇਕ ਦੀ ਮੌਤ, ਭਾਰੀ ਫੋਰਸ ਤਾਇਨਾਤ

 

 

ਅੰਮ੍ਰਿਤਸਰ: ਮੰਗਲਵਾਰ ਸਵੇਰੇ ਅੰਮ੍ਰਿਤਸਰ ਦੇ ਬੱਸ ਅੱਡੇ ‘ਤੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਵਾਰਦਾਤ ਅੱਜ ਸਵੇਰੇ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਤਿੰਨ ਹਮਲਾਵਰਾਂ ਨੇ ਆਉਂਦੇ ਸਾਰ ਹੀ ਬੱਸ ਚੈੱਕਰ ਮੱਖਣ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਮੌਕੇ ਘਟਨਾ ਸਥਾਨ ‘ਤੇ ਮੌਜੂਦ ਸੂਤਰਾਂ ਨੇ ਦੱਸਿਆ ਕਿ ਇਥੇ ਲਗਭਗ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਚੱਲੀਆਂ, ਜਿਸ ਕਾਰਨ ਬੱਸ ਅੱਡੇ ਵਿਖੇ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਆਂ ਲੱਗਣ ਕਾਰਣ ਮੱਖਣ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

 

ਵਾਰਦਾਤ ਤੋਂ ਬਾਅਦ ਦਹਿਸ਼ਤ ਦਾ ਮਾਹੌਲ

ਗੋਲੀਆਂ ਦੀ ਤਾੜ-ਤਾੜ ਸੁਣਕੇ ਬੱਸ ਅੱਡੇ ‘ਤੇ ਮੌਜੂਦ ਯਾਤਰੀਆਂ ‘ਚ ਭਾਜੜ ਪੈ ਗਈ । ਮੌਕੇ ‘ਤੇ ਏ. ਸੀ. ਪੀ. ਗਗਨਦੀਪ ਸਿੰਘ ਭਾਰੀ ਪੁਲਸ ਫੋਰਸ ਨਾਲ ਪੁੱਜੇ। ਉੱਥੇ ਹੀ ਘਟਨਾ ਦੀ ਸੀਸੀਟੀਵੀ ਵੀਡੀਓ ਖੰਗਾਲੀ ਜਾ ਰਹੀ ਹੈ। ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।