Monday, April 21, 2025

Become a member

Get the best offers and updates relating to Liberty Case News.

― Advertisement ―

spot_img
spot_img
HomeHaryanaਵਿਮੁਕਤ ਅਤੇ ਖਾਨਾਬਦੋਸ਼ ਜਾਤੀ ਦੇ ਲੋਕਾਂ ਨੂੰ ਮਿਲਣਗੇ ਘਰ, ਹਰਿਆਣਾ ਦੇ ਮੁੱਖ...

ਵਿਮੁਕਤ ਅਤੇ ਖਾਨਾਬਦੋਸ਼ ਜਾਤੀ ਦੇ ਲੋਕਾਂ ਨੂੰ ਮਿਲਣਗੇ ਘਰ, ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤਾ ਐਲਾਨ

 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਅੱਜ ਬਾਬਾ ਲੱਖੀਸ਼ਾਹ ਬੰਜਾਰਾ ਜੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਨਿਵਾਸ ਸਥਾਨ ਸੰਤ ਕਬੀਰ ਕੁਮਾਰ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਬਾਬਾ ਲੱਖੀਸ਼ਾਹ ਬੰਜਾਰਾ ਜੀ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ 31 ਅਗਸਤ ਨੂੰ ਵਿਮੁਕਤ ਦਿਵਸ ਸਰਕਾਰੀ ਤੌਰ ਤੇ ਮਨਾਇਆ ਜਾਵੇਗਾ। 

ਇੱਥੇ ਐਲਾਨ ਕਰਦੇ ਹੋਏ ਮੁੱਖ ਮੰਤਰੀ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰੀ ਅਤੇ ਗ੍ਰਾਮੀਣ ਦੇ ਤਹਿਤ ਵਿਮੁਕਤ ਅਤੇ ਖਾਨਾਬਦੋਸ਼ ਜਾਤੀ ਦੇ ਲੋਕਾਂ ਨੂੰ ਆਵਾਸ ਯੋਜਨਾ ਦਾ ਲਾਭ ਮਿਲੇਗਾ। ਜਿਸ ਲਈ ਸਾਰੇ ਪਰਿਵਾਰਾਂ ਨੂੰ ਆਪਣੇ ਆਪ ਨੂੰ ਪੋਰਟਲ ਤੇ ਰਜਿਸਟਰ ਕਰਨਾ ਚਾਹੀਦਾ ਹੈ ਤਾਂ ਉਹ ਸਿਰ ਤੇ ਛੱਤ ਹੋਣ ਦਾ ਸੁਪਨਾ ਸਾਕਾਰ ਕਰ ਸਕਣ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਮੁਕਤ, ਖਾਨਾਬਦੋਸ਼ ਅਤੇ ਟਪਰੀਵਾਸੀ (ਡੀ-ਨੋਟੀਫਾਈਡ) ਜਾਤੀਆਂ ਦੀ ਸੂਚੀ ਵਿੱਚ ਵੱਖ-ਵੱਖ ਜਾਤੀਆਂ ਦੀਆਂ 20 ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ 13 ਜਾਤੀਆਂ ਸ਼ਾਮਲ ਹਨ। ਇਨ੍ਹਾਂ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਸੂਬਾ ਸਰਕਾਰ ਨੇ ਇੱਕ ਵੱਖਰਾ ਬੋਰਡ ਗਠਿਤ ਕੀਤਾ ਹੈ ਅਤੇ ਭਵਿੱਖ ਵਿੱਚ ਬੋਰਡ ਦੇ ਮੈਂਬਰਾਂ ਨੂੰ ਸਮਾਜ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਡੀਨੋਟੀਫਾਈਡ ਜਨਜਾਤੀ ਵਿਕਾਸ ਨਿਗਮ ਦੇ ਗਠਨ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਅਤਿ ਪਛੜੀਆਂ ਜਾਤੀਆਂ ਲਈ ਕੰਮ ਕਰ ਰਹੀ ਹੈ, ਜਿਸ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।