Become a member

Get the best offers and updates relating to Liberty Case News.

― Advertisement ―

spot_img
spot_img
HomeBig Newsਫਗਵਾੜਾ ’ਚ ਨੈਸ਼ਨਲ ਹਾਈਵੇਅ ’ਤੇ ਜ਼ੋਰਦਾਰ ਧਮਾਕਾ: 2 ਕਾਰਾਂ ਨੂੰ ਲੱਗੀ ਭਿਆਨਕ...

ਫਗਵਾੜਾ ’ਚ ਨੈਸ਼ਨਲ ਹਾਈਵੇਅ ’ਤੇ ਜ਼ੋਰਦਾਰ ਧਮਾਕਾ: 2 ਕਾਰਾਂ ਨੂੰ ਲੱਗੀ ਭਿਆਨਕ ਅੱਗ, ਵਿਦਿਆਰਥੀ ਦੀ ਮੌਤ

ਫਗਵਾੜਾ : ਫਗਵਾੜਾ ‘ਚ ਦੇਰ ਰਾਤ ਨੈਸ਼ਨਲ ਹਾਈਵੇਅ-1 ’ਤੇ ਪਿੰਡ ਚਹੇੜੂ ਨੇੜੇ ਉਦੋਂ ਹਫੜਾ-ਦਫੜੀ ਮਚ ਗਈ, ਜਦੋਂ ਕੁਝ ਵਾਹਨਾਂ ਵਿਚਾਲੇ ਹੋਈ ਲੜੀਵਾਰ ਟੱਕਰ ਤੋਂ ਬਾਅਦ 2 ਕਾਰਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਇਕ ਜ਼ੋਰਦਾਰ ਧਮਾਕਾ ਹੋਇਆ। ਮੌਕੇ ’ਤੇ ਮੌਜੂਦ ਚਸ਼ਮਦੀਦਾਂ ਅਨੁਸਾਰ ਹਾਈਵੇਅ ’ਤੇ ਇਕ ਟਰੱਕ ਨੂੰ ਵੀ ਅੱਗ ਲੱਗਣ ਕਾਰਨ ਅੰਸ਼ਿਕ ਤੌਰ ’ਤੇ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਹਾਈਵੇਅ ’ਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ 2 ਨੌਜਵਾਨ ਵੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਫਗਵਾੜਾ ਵਿੱਚ ਬੀਤੀ ਦੇਰ ਰਾਤ ਨੈਸ਼ਨਲ ਹਾਈਵੇਅ ਨੰਬਰ-1 ‘ਤੇ ਪਿੰਡ ਚਹੇੜੂ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਕਈ ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ, ਜਿਸ ਨਾਲ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ 2 ਕਾਰਾਂ ਨੂੰ ਅੱਗ ਲੱਗ ਗਈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ, ਹਾਈਵੇਅ ‘ਤੇ ਇੱਕ ਟਰੱਕ ਨੂੰ ਵੀ ਅੱਗ ਲੱਗ ਗਈ, ਜਦਕਿ ਹਾਈਵੇ ‘ਤੇ ਜਾ ਰਹੇ ਦੋ ਮੋਟਰਸਾਈਕਲ ਸਵਾਰ ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਬਾਅਦ ‘ਚ ਇੱਕ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਕੇਰਲਾ ਦੇ ਰਹਿਣ ਵਾਲੇ ਅਸਮੀਰ ਰਾਊਫ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਫਗਵਾੜਾ-ਜਲੰਧਰ ਹਾਈਵੇਅ ਨੰਬਰ 1 ‘ਤੇ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਏਅਰਪੋਰਟ ਮੈਨੇਜਮੈਂਟ ਦੀ ਪੜ੍ਹਾਈ ਕਰ ਰਿਹਾ ਸੀ। ਉਸਦੇ ਸਾਥੀ, ਜਿਸਦੀ ਪਛਾਣ ਵਿਨਾਇਕ ਕੇ. ਸੁਰੇਸ਼ ਵਜੋਂ ਹੋਈ ਹੈ, ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਉਸਦੀ ਲੱਤ ਟੁੱਟ ਗਈ ਹੈ ਅਤੇ ਸਰਕਾਰੀ ਡਾਕਟਰਾਂ ਦੁਆਰਾ ਉਸਦਾ ਇਲਾਜ ਕੀਤਾ ਜਾ ਰਿਹਾ ਹੈ।