ਸ੍ਰੀ ਅਨੰਦਪੁਰ ਸਾਹਿਬ : ਖ਼ਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੱਜ 350 ਸਾਲਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਸਮਾਗਮਾਂ ਦੇ ਮੱਦੇਨਜ਼ਰ ਸੰਗਤਾਂ ਦਾ ਹੜ੍ਹ ਗੁਰੂ ਸਾਹਿਬ ਦੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਸ਼ਹੀਦੀ ਸਮਾਗਮਾਂ ਦੇ ਮੱਦੇਨਜ਼ਰ ਦੇਸ਼-ਵਿਦੇਸ਼ ਤੋਂ ਬਹੁਤ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀਆਂ ਹੋਈਆਂ ਹਨ।
ਸੰਗਤਾਂ ਦੇ ਰਹਿਣ, ਲੰਗਰ, ਜੋੜਾ ਘਰ, ਗਠੜੀ ਘਰ ਆਦਿ ਦੇ ਸਮੁੱਚੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

