ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਰੇਆਮ ਗੁੰਡਾਗਰਦੀ ਦਾ ਨਾਚ ਦੇਖਣ ਨੂੰ ਮਿਲਿਆ ਜਦੋਂ ਇੱਕ ਸ਼ਿਵ ਸੈਨਾ ਆਗੂ ‘ਤੇ ਤਿੰਨ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸ਼ਿਵ ਸੈਨਾ ਆਗੂ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਆਗੂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਇੱਕ ਪ੍ਰੋਗਰਾਮ ਤੋਂ ਬਾਹਰ ਨਿਕਲਦੇ ਹੀ ਸ਼ਿਵ ਸੈਨਾ ਆਗੂ ’ਤੇ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਕੁੱਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਸ਼ਿਵ ਸੈਨਾ ਆਗੂ ਸਕੂਟਰੀ ’ਤੇ ਆ ਰਿਹਾ ਸੀ ਤਾਂ ਕੁੱਝ ਵਿਅਕਤੀ ਉਸ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਹਾਲਾਂਕਿ ਆਗੂ ਦਾ ਗੰਨਮੈਨ ਉਸ ਸਮੇਂ ਨਾਲ ਮੌਜੂਦ ਸੀ ਜਿਸ ਕਾਰਨ ਬਚਾਅ ਹੋ ਗਿਆ ਪਰ ਫਿਰ ਵੀ ਆਗੂ ਕਰੀਬ 80 ਫ਼ੀਸਦੀ ਜ਼ਖ਼ਮੀ ਹੋ ਗਿਆ।
ਇਸ ਦੇ ਨਾਲ ਹੀ ਦੂਜੇ ਪਾਸੇ ਘਟਨਾ ਦੀ ਜਾਂਚ ਕਰ ਰਹੇ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਘਟਨਾ ਸੰਬੰਧੀ ਦੱਸਿਆ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ਼ ਕਰਕੇ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਵੀਡੀਓ ਵਿੱਚ ਤਿੰਨ ਬੰਦੇ ਦੇਖੇ ਗਏ ਹਨ, ਜਿਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।