Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਸਰਕਾਰ...

ਪੰਜਾਬ ‘ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਸਹੂਲਤ

 

 

ਫਤਿਹਗੜ੍ਹ ਸਾਹਿਬ –ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਤਿਹਗੜ੍ਹ ਸਾਹਿਬ ਦੇ ਤਹਿਸੀਲ ਦਫ਼ਤਰ ਤੋਂ ਸੂਬਾ ਪੱਧਰੀ ਈਜ਼ੀ ਰਜਿਸਟਰੀ ਪ੍ਰਾਜੈਕਟ ਦੀ ਲਾਂਚਿੰਗ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਹੈਲਪਲਾਈਨ 1076 ‘ਤੇ ਫੋਨ ਕਰਕੇ ਘਰ ਬੁਲਾ ਕੇ ਅਧਿਕਾਰੀ ਕੋਲੋਂ ਤੁਸੀਂ ਰਜਿਸਟਰੀ ਕਰਵਾ ਸਕਦੇ ਹੋ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮੋਹਾਲੀ ਤੋਂ ਈਜ਼ੀ ਰਜਿਸਟਰੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਸੀ। ਮੋਹਾਲੀ ਵਿਚ ਪਹਿਲਾਂ ਡਰਾਈ ਰਨ ਕੀਤਾ ਗਿਆ ਸੀ ਅਤੇ ਫਿਰ ਉਦਘਾਟਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਕਈ-ਕਈ ਦਿਨ ਰਜਿਸਟਰੀਆਂ ਕਰਵਾਉਣ ‘ਤੇ ਲੱਗ ਜਾਂਦੇ ਸਨ। ਮਾਲੀਆ ਵਿਭਾਗ ਲੋਕਾਂ ਨੂੰ ਹੋਰ ਵੀ ਸਹੂਲਤਾਂ ਦੇਣ ਲਈ ਲੱਗਾ ਹੋਇਆ ਹੈ। ਲੋਕਾਂ ਨੂੰ ਸਹੂਲਤ ਦੇਣ ਲਈ ਪੰਜਾਬ ਸਰਕਾਰ ਵੱਡੇ ਫ਼ੈਸਲੇ ਲੈ ਰਹੀ ਹੈ।

 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ ‘ਤੇ ਮਨਾ ਰਹੇ ਹਾਂ। ਉਨ੍ਹਾਂ ਦੇ ਵੰਸ਼ ‘ਚੋਂ ਹੀ ਛੋਟੇ ਸਾਹਿਜਜ਼ਾਦਿਆਂ ਨੇ ਇਥੇ ਸ਼ਹੀਦੀ ਪ੍ਰਾਪਤ ਕੀਤੀ ਹੈ। ਫਤਿਹਗੜ੍ਹ ਸਾਹਿਬ ਇਕ ਪਵਿੱਤਰ ਧਰਤੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਸਾਡੇ ਸ਼ਹੀਦਾਂ ਦੇ ਬਲੀਦਾਨ ਪਵਿੱਤਰ ਹਨ, ਉਸੇ ਤਰ੍ਹਾਂ ਇਸ ਪਵਿੱਤਰ ਧਰਤੀ ‘ਤੇ ਕੰਮ ਵੀ ਸਾਰੇ ਪਵਿੱਤਰ ਹੀ ਹੋਣ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਦੱਸੇ ਮਾਰਗ ‘ਤੇ ਚੱਲ ਸਕੀਏ।