: ਖੰਨਾ ‘ਚ ਆਮ ਆਦਮੀ ਪਾਰਟੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਗੁਰਦੀਪ ਸਿੰਘ ਨੀਟੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਪਣੇ ਸਾਥੀਆਂ ਸਣੇ ਅਕਾਲੀ ਦਲ ਨੂੰ ਛੱਡ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।ਇਸ ਦੌਰਾਨ ਮੰਤਰੀ ਸੌਂਦ ਨੇ ਕਿਹਾ ਕੀ ਇਹ ਸਭ ਮੁਖ-ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਕਾਰਨ ਹੋਰਨਾਂ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ, ਇਨ੍ਹਾਂ ਨੂੰ ਪਾਰਟੀ ‘ਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।ਦੂਜੇ ਪਾਸੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਗੁਰਦੀਪ ਸਿੰਘ ਨੀਟੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਅੱਜ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ ਹੈ ਅਤੇ ਪਾਰਟੀ ਦਾ ਹਰ ਤਰੀਕੇ ਨਾਲ ਸਾਥ ਦੇਵਾਂਗੇ।

