Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਰਿਹਾਅ ਹੋਣ ਮਗਰੋਂ ਅਕਾਲੀ ਆਗੂ ਦੀ ਧੀ ਕੰਚਨਪ੍ਰੀਤ ਕੌਰ ਸ੍ਰੀ ਦਰਬਾਰ ਸਾਹਿਬ...

ਰਿਹਾਅ ਹੋਣ ਮਗਰੋਂ ਅਕਾਲੀ ਆਗੂ ਦੀ ਧੀ ਕੰਚਨਪ੍ਰੀਤ ਕੌਰ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

 

ਅੰਮ੍ਰਿਤਸਰ/ਤਰਨਤਾਰਨ – ਤਰਨਤਾਰਨ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਨੂੰ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ। ਇਹ ਫ਼ੈਸਲਾ ਸ਼ਨੀਵਾਰ ਦੇਰ ਰਾਤ ਸ਼ੁਰੂ ਹੋਈ ਇਕ ਲੰਮੀ ਸੁਣਵਾਈ ਤੋਂ ਬਾਅਦ ਐਤਵਾਰ ਦੀ ਤੜਕੇ ਆਇਆ। ਅਦਾਲਤ ਵੱਲੋਂ ਰਿਹਾਅ ਹੋਣ ਮਗਰੋਂ ਕੰਚਨਪ੍ਰੀਤ ਕੌਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਕੰਚਨਪ੍ਰੀਤ ਕੌਰ ਦੇ ਵਕੀਲਾਂ ਦੇ ਸ਼ਨੀਵਾਰ ਰਾਤ 8 ਵਜੇ ਪਹੁੰਚਣ ਤੋਂ ਤੁਰੰਤ ਬਾਅਦ ਤਰਨਤਾਰਨ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਈ। ਉਨ੍ਹਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਪੁਲਸ ਨੇ ਉਨ੍ਹਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਲਿਆ ਹੈ ਹਾਲਾਂਕਿ ਉਹ ਜਾਂਚ ਵਿੱਚ ਹਿੱਸਾ ਲੈਣ ਲਈ ਪਹੁੰਚੀ ਸੀ। ਇਸ ਮੁੱਦੇ ‘ਤੇ ਦੋਵਾਂ ਧਿਰਾਂ ਵਿਚਕਾਰ ਕਾਫ਼ੀ ਦੇਰ ਤੱਕ ਬਹਿਸ ਹੋਈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਪੁਲਸ ਹਿਰਾਸਤ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਸਨ ਕਿ ਕੰਚਨਪ੍ਰੀਤ ਕੌਰ ਦੀ ਹਿਰਾਸਤ ਸਿੱਧੇ ਜੱਜ ਨੂੰ ਸੌਂਪੀ ਜਾਵੇ। ਹਾਈਕੋਰਟ ਨੇ ਦੋਸ਼ੀ ਦੇ ਆਪਣੇ ਆਪ ਨੂੰ ਪੇਸ਼ ਕਰਨ ‘ਤੇ ਉਸ ਦੀ ਗ੍ਰਿਫ਼ਤਾਰੀ ਦੇ ਆਧਾਰ ‘ਤੇ ਸਵਾਲ ਚੁੱਕੇ ਸਨ। ਲੰਬੀ ਬਹਿਸ ਤੋਂ ਬਾਅਦ ਤਰਨਤਾਰਨ ਅਦਾਲਤ ਨੇ ਵੀ ਪੁਲਸ ਹਿਰਾਸਤ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਐਤਵਾਰ ਸਵੇਰੇ ਕੰਚਨਪ੍ਰੀਤ ਕੌਰ ਦੀ ਰਿਹਾਈ ਦਾ ਆਦੇਸ਼ ਜਾਰੀ ਕੀਤਾ।