Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest NewsPunjab Weather: ਪੰਜਾਬ ਦੇ 13 ਜ਼ਿਲ੍ਹਿਆਂ ‘ਚ ਪੈ ਸਕਦਾ ਮੀਂਹ; ਮੌਸਮ ਵਿਭਾਗ...

Punjab Weather: ਪੰਜਾਬ ਦੇ 13 ਜ਼ਿਲ੍ਹਿਆਂ ‘ਚ ਪੈ ਸਕਦਾ ਮੀਂਹ; ਮੌਸਮ ਵਿਭਾਗ ਵਲੋਂ ਯੈਲੋ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ 2 ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।

ਅੰਮ੍ਰਿਤਸਰ’ਚ ਅੱਜ ਬੱਦਲ ਛਾਏ ਰਹਿਣਗੇ। ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ। ਜਲੰਧਰ ‘ਚ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਰਹਿ ਸਕਦਾ ਹੈ। ਲੁਧਿਆਣਾ ‘ਚ ਅੱਜ ਬੱਦਲਵਾਈ ਰਹੇਗੀ। ਮੀਂਹ ਅਤੇ ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਤਾਪਮਾਨ 22 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਉੱਥੇ ਹੀ ਪਟਿਆਲਾ ਸ਼ਹਿਰ ‘ਚ ਅੱਜ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 22 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ਸ਼ਹਿਰ ‘ਚ ਅੱਜ ਕਿਤੇ ਕਿਤੇ ਦਲ ਛਾਏ ਰਹਿਣਗੇ। ਤਾਪਮਾਨ ਘੱਟੋ-ਘੱਟ 21 ਅਤੇ ਵੱਧ ਤੋਂ ਵੱਧ 36 ਡਿਗਰੀ ਰਹਿਣ ਦੀ ਸੰਭਾਵਨਾ ਹੈ।