Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਕਾਂਗਰਸ 'ਚ ਵਿਵਾਦ ਵਿਚਾਲੇ ਅੰਮ੍ਰਿਤਸਰ ਪਹੁੰਚੇ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ‘ਚ ਵਿਵਾਦ ਵਿਚਾਲੇ ਅੰਮ੍ਰਿਤਸਰ ਪਹੁੰਚੇ ਨਵਜੋਤ ਸਿੰਘ ਸਿੱਧੂ

 

ਅੰਮ੍ਰਿਤਸਰ : ਕਾਂਗਰਸ ਵਿਚ ਚੱਲ ਰਹੇ ਤਾਜ਼ਾ ਵਿਵਾਦ ਦੇ ਦਰਮਿਆਨ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਪਹੁੰਚੇ ਹਨ। ਸਿੱਧੂ ਦੇ ਅਚਾਨਕ ਦੌਰੇ ਨੇ ਸਿਆਸੀ ਗਲਿਆਰੇ ਵਿਚ ਚਰਚਾ ਤੇਜ਼ ਕਰ ਦਿੱਤੀ ਹੈ। ਪਾਰਟੀ ਅੰਦਰ ਚੱਲ ਰਹੀਆਂ ਖਿੱਚੋਤਾਣ ਅਤੇ ਪਤਨੀ ਦੇ ਮੁਅੱਤਲੀ ਦੇ ਨੋਟਿਸ ਕਾਰਣ ਹੁਣ ਸਾਰਿਆਂ ਦੀ ਨਜ਼ਰ ਨਵਜੋਤ ਸਿੰਘ ਸਿੱਧੂ ਦੇ ਅਗਲੇ ਕਦਮ ‘ਤੇ ਟਿਕੀ ਹੋਈ ਹੈ। ਸੂਤਰਾਂ ਮੁਤਾਬਕ ਨਵਜੋਤ ਸਿੱਧੂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਦੇ ਨਾਲ–ਨਾਲ ਮੌਜੂਦਾ ਸਿਆਸੀ ਹਾਲਾਤ ‘ਤੇ ਵੀ ਵਿਚਾਰ-ਵਟਾਂਦਰਾ ਕਰਨ ਵਾਲੇ ਹਨ। ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਜਲਦੀ ਹੀ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਆਪਣੇ ਸਟੈਂਡ ਨੂੰ ਸਪੱਸ਼ਟ ਕਰਣ ਦੀ ਕੋਸ਼ਿਸ਼ ਕਰ ਸਕਦੇ ਹਨ।

 

ਸਿੱਧੂ ਦੇ ਅੰਮ੍ਰਿਤਸਰ ਪਹੁੰਚਣ ‘ਤੇ ਉਨ੍ਹਾਂ ਦੇ ਸਮਰਥਕ ਵੀ ਉਨ੍ਹਾਂ ਦੀ ਰਿਹਾਇਸ਼ ਬਾਹਰ ਪਹੁੰਚ ਰਹੇ ਹਨ। ਪੰਜਾਬ ਕਾਂਗਰਸ ਵਿਚ ਵੱਧ ਰਹੇ ਅੰਦਰੂਨੀ ਟਕਰਾਅ ਦੇ ਇਸ ਦੌਰ ਵਿਚ ਸਿੱਧੂ ਦਾ ਅੰਮ੍ਰਿਤਸਰ ਪਹੁੰਚਣਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਅੱਗੇ ਆਉਣ ਵਾਲੇ ਦਿਨਾਂ ਵਿਚ ਵੱਡੇ ਸਿਆਸੀ ਭੂਚਾਲ ਦੇ ਸੰਕੇਤ ਦੇ ਰਿਹਾ ਹੈ।