Become a member

Get the best offers and updates relating to Liberty Case News.

― Advertisement ―

spot_img
spot_img
HomeBig Newsਮਜੀਠੀਆ ਨੇ ਵੀ. ਸੀ. ਰਾਹੀਂ ਭੁਗਤੀ ਪੇਸ਼ੀ, 23 ਤੱਕ ਵਧੀ ਨਿਆਇਕ ਹਿਰਾਸਤ

ਮਜੀਠੀਆ ਨੇ ਵੀ. ਸੀ. ਰਾਹੀਂ ਭੁਗਤੀ ਪੇਸ਼ੀ, 23 ਤੱਕ ਵਧੀ ਨਿਆਇਕ ਹਿਰਾਸਤ

 

ਮੋਹਾਲੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ੀ ਭੁਗਤੀ। ਇਸ ਦੌਰਾਨ ਅਦਾਲਤ ’ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ, ਜਦਕਿ ਮਜੀਠੀਆ ਵੱਲੋਂ ਐਡਵੋਕੇਟ ਐੱਚ. ਐੱਸ. ਧਨੋਆ ਪੇਸ਼ ਹੋਏ।

ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਦਸੰਬਰ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਇਸ ਮਾਮਲੇ ’ਚ ਦੋਸ਼ ਤੈਅ ਕਰਨ ਲਈ 23 ਦਸੰਬਰ ਨੂੰ ਦੋਵਾਂ ਧਿਰਾਂ ’ਚ ਬਹਿਸ ਹੋਣ ਦੀ ਵੀ ਸੰਭਾਵਨਾ ਹੈ। ਮਜੀਠੀਆ ਖ਼ਿਲਾਫ਼ 25 ਜੂਨ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 13(1)(ਬੀ) ਅਤੇ 13(2) ਦੇ ਤਹਿਤ ਪੁਲਸ ਸਟੇਸ਼ਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਐੱਫ. ਆਈ

. ਆਰ. ਦਰਜ ਕੀਤੀ ਗਈ ਸੀ ਅਤੇ ਬਾਅਦ ’ਚ ਇਸ ਮਾਮਲੇ ’ਚ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਤੇ ਨਜ਼ਦੀਕੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਨਾਮਜ਼ਦ ਕਰ ਕੇ ਗੁਲਾਟੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ।ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦਰਜ ਮਾਮਲੇ ’ਚ ਉਨ੍ਹਾਂ ਦੇ ਸਾਲੇ

ਗਜਪਤ ਸਿੰਘ ਗਰੇਵਾਲ ਨੂੰ ਭਗੌੜਾ ਕਰਾਰ ਦੇਣ ਲਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਦਾਇਰ ਅਰਜ਼ੀ ’ਤੇ ਹਾਈਕੋਰਟ ਵੱਲੋਂ 18 ਦਸੰਬਰ ਤੱਕ ਲਾਈ ਗਈ ਰੋਕ ਬਾਰੇ ਵਕੀਲ ਐੱਚ. ਐੱਸ. ਧਨੋਆ ਵੱਲੋਂ ਹੇਠਲੀ ਅਦਾਲਤ ਨੂੰ ਜਾਣਕਾਰੀ ਦਿੱਤੀ ਗਈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਉਕਤ ਅਰਜ਼ੀ ’ਤੇ ਅਗਲੀ ਸੁਣਵਾਈ ਲਈ 23 ਦਸੰਬਰ ਦੀ ਤਾਰੀਖ਼ ਤੈਅ ਕੀਤੀ ਗਈ ਹੈ।