Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਸਭਾ 'ਚ ਚੁੱਕਿਆ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ...

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦਾ ਮੁੱਦਾ

 

ਨਵੀਂ ਦਿੱਲੀ : ਲੋਕ ਸਭਾ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਸੰਸਦ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਮੁੱਦਾ ਚੁੱਕਿਆ ਗਿਆ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਆਮਦਨ ਵਿਚ ਦੁੱਗਣਾ ਵਾਧਾ ਕੀਤਾ ਜਾਵੇਗਾ, ਜੋ ਅਜੇ ਤੱਕ ਨਹੀਂ ਹੋਈ। ਬੜੇ ਅਫਸੋਸ ਨਾਲ ਕਿਹਾ ਜਾਵੇਗਾ ਕਿ ਆਮਦਨ ਤਾਂ ਦੁਗਣੀ ਨਹੀਂ ਹੋਈ ਪਰ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਜ਼ਰੂਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਉਹ ਕਿਸਾਨ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਲਈ ਕੋਈ ਯੋਜਨਾ ਬਣਾ ਰਹੀ ਹੈ ਜਾਂ ਨਹੀਂ। ਜੇਕਰ ਸਰਕਾਰ ਇਸ ਸਬੰਧ ਵਿਚ ਕੋਈ ਯੋਜਨਾ ਬਣਾ ਰਹੀ ਹੈ ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ ਜੇਕਰ ਨਹੀਂ ਤਾਂ ਇਸ ਬਾਰੇ ਸਪੱਸ਼ਟ ਕਰਨ।