Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਇਥੇਨੌਲ ਪਲਾਂਟ ਵਿਰੁੱਧ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ, ਹਿੰਸਾ ਮਗਰੋਂ 40 ਹਿਰਾਸਤ...

ਇਥੇਨੌਲ ਪਲਾਂਟ ਵਿਰੁੱਧ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ, ਹਿੰਸਾ ਮਗਰੋਂ 40 ਹਿਰਾਸਤ ‘ਚ; ਇਲਾਕੇ ‘ਚ ਇੰਟਰਨੈੱਟ ਬੰਦ

 

 

ਜੈਪੁਰ- ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ‘ਚ ਨਿਰਮਾਣ ਅਧੀਨ ਇਥੇਨੌਲ ਕਾਰਖਾਨੇ ਦੇ ਖ਼ਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਜਾਰੀ ਰਿਹਾ। ਪ੍ਰਸ਼ਾਸਨ ਨੇ ਮਾਮਲੇ ਦਾ ਹੱਲ ਕੱਢਣ ਲਈ ਪ੍ਰਦਰਸ਼ਨਕਾਰੀ ਨੇਤਾਵਾਂ ਨਾਲ ਗੱਲਬਾਤ ਸ਼ੁਰੂ ਕੀਤੀ ਹੈ।

 

ਹਿੰਸਾ ਅਤੇ ਪ੍ਰਸ਼ਾਸਨ ਦਾ ਐਕਸ਼ਨ

ਬੁੱਧਵਾਰ ਨੂੰ ਪ੍ਰਦਰਸ਼ਨ ਦੌਰਾਨ ਹੋਈ ਭੰਨ-ਤੋੜ ਅਤੇ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਹੁਣ ਤੱਕ 107 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ 40 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਇਲਾਕੇ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਕਲੈਕਟਰ ਖੁਸ਼ਾਲ ਯਾਦਵ ਨੇ ਦੱਸਿਆ ਕਿ ਅੰਦੋਲਨਕਾਰੀਆਂ ਨੇ ਆਪਣੀਆਂ ਮੰਗਾਂ ਰੱਖੀਆਂ ਹਨ, ਜਿਸ ‘ਚ ਅੰਦੋਲਨਕਾਰੀਆਂ ‘ਤੇ ਕੋਈ ਸਜ਼ਾ ਦੇਣ ਵਾਲੀ ਕਾਰਵਾਈ ਨਾ ਕਰਨਾ ਵੀ ਸ਼ਾਮਲ ਹੈ, ਜਿਨ੍ਹਾਂ ‘ਤੇ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ।

 

ਬੁੱਧਵਾਰ ਦੀ ਹਿੰਸਾ

ਇਥੇਨੌਲ ਫੈਕਟਰੀ ਹਟਾਓ ਸੰਘਰਸ਼ ਕਮੇਟੀ ਦੇ ਨੇਤਾਵਾਂ ਨੇ ਕਿਹਾ ਕਿ ਅੰਦੋਲਨ 16 ਮਹੀਨਿਆਂ ਤੋਂ ਸ਼ਾਂਤੀਪੂਰਨ ਚੱਲ ਰਿਹਾ ਸੀ, ਪਰ ਪ੍ਰਸ਼ਾਸਨ ਨੇ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਬੁੱਧਵਾਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੇ ਹਿੰਸਕ ਰੂਪ ਲੈ ਲਿਆ ਜਦੋਂ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਰਾਠੀਖੇੜਾ ਪਿੰਡ ‘ਚ ਨਿਰਮਾਣ ਅਧੀਨ ਕਾਰਖਾਨੇ ਵਾਲੀ ਥਾਂ ‘ਤੇ ਹਮਲਾ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕੰਪਨੀ ਦੀ ਚਾਰਦੀਵਾਰੀ ਤੋੜ ਦਿੱਤੀ ਅਤੇ ਕਥਿਤ ਤੌਰ ‘ਤੇ ਇਸ ਦੇ ਦਫ਼ਤਰ ਅਤੇ ਉੱਥੇ ਖੜ੍ਹੀਆਂ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ। ਪੁਲਸ ਨੇ ਭੀੜ ਨੂੰ ਦੌੜਾਉਣ ਲਈ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਦਾਗੇ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ।