Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ

ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ

ਜਲੰਧਰ –ਪੰਜਾਬ ਵਿਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਸੰਤੋਖਪੁਰਾ ਵਿਖੇ ਇਕ ਕਬਾੜ ਦੇ ਗੋਦਾਮ ਵਿੱਚ ਧਮਾਕਾ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਲੰਧਰ ਦੇ ਥਾਣਾ 8 ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਤੋਖਪੁਰਾ ਵਿੱਚ ਨੀਵੀਂ ਆਬਾਦੀ ਦੇ ਨੇੜੇ ਇਕ ਕਬਾੜ ਦੇ ਗੋਦਾਮ ਵਿੱਚ ਹੋਏ ਧਮਾਕੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

ਮ੍ਰਿਤਕ ਦੀ ਪਛਾਣ ਸੰਤੋਖਪੁਰਾ ਦੇ ਰਹਿਣ ਵਾਲੇ ਰਾਜਿੰਦਰ ਵਜੋਂ ਹੋਈ ਹੈ। ਧਮਾਕਾ ਇੰਨਾ ਭਿਆਨਕ ਸੀ ਕਿ ਉਕਤ ਵਿਅਕਤੀ ਦਾ ਸਿਰ ਹੀ ਧੜ ਨਾਲੋਂ ਵੱਖ ਹੋ ਗਿਆ ਅਤੇ ਚਿੱਥੜੇ ਉੱਡ ਗਏ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਸਟੇਸ਼ਨ ਨੂੰ ਦਿੱਤੀ। ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਗੋਦਾਮ ਦੇ ਨੇੜੇ ਰਹਿਣ ਵਾਲਿਆਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ। ਥਾਣਾ 8 ਦੇ ਇੰਚਾਰਜ ਸਾਹਿਲ ਚੌਧਰੀ ਸਮੇਤ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕਰ ਰਹੀ ਹੈ।