ਲੁਧਿਆਣਾ ਵਿਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹੋਏ ਹਮਲੇ ਮਾਮਲੇ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਦੀ ਕਿਸੇ ਵੀ ਹਿੰਸਾ ਦੇ ਹੱਕ ਵਿੱਚ ਨਹੀਂ ਹਨ। ਦਰਅਸਲ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਦਰਬਾਰ ਸਾਹਿਬ ਦੇ ਕੰਪਲੈਕਸ ’ਚ ਕਰਵਾਏ ਇੱਕ ਧਾਰਿਮਕ ਪ੍ਰੋਗਰਾਮ ’ਚ ਸ਼ਿਰਕਤ ਕੀਤੀ।
ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਸੰਦੀਪ ਥਾਪਰ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਬਹੁਤ ਸਾਰੇ ਲੋਕ ਦੂਜੇ ਧਰਮਾਂ ਪ੍ਰਤੀ ਨਫਰਤ ਫੈਲਾਅ ਰਹੇ ਹਨ ਅਤੇ ਕਿਸੇ ਵੀ ਧਰਮ ਪ੍ਰਤੀ ਨਾਂਹਪੱਖੀ ਸ਼ਬਦਾਵਲੀ ਦੀ ਵਰਤੋਂ ਕਰਨਾ ਨਫਰਤ ਫੈਲਾਉਣ ਦੇ ਬਰਾਬਰ ਹੈ।