Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਅੰਮ੍ਰਿਤਸਰ ਪੁਲਿਸ ਵੱਲੋਂ ਲੁੱਟਾਂ-ਖੋਹ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟਾਂ-ਖੋਹ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਇਹ ਜਾਣਕਾਰੀ ਪ੍ਰੈੱਸ ਕਾਨਫ਼ਰੰਸ ਦੇ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਹਿਚਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦੋਕਿ ਚਾਰ ਮੈਂਬਰਾਂ ਦੀ ਪਹਿਚਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਪਹਿਲਾਂ ਹੀ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ਼ ਹਨ।

ਪੁਲਿਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਦੋ 32 ਬੋਰ ਦੇ ਪਿਸਤੌਲ, ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵੱਲੋਂ ਉਨ੍ਹਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖੀ ਜਾ ਰਹੀ ਸੀ। ਜਿਸ ਦੇ ਮੱਧ ਪ੍ਰਦੇਸ਼ ਤੋਂ ਵਾਪਸ ਆਉਣ ‘ਤੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲੱਗ ਸਕਿਆ। ਡੀਜੀਪੀ ਨੇ ਦੱਸਿਆ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਫਲੈਟ ‘ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ।