Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਵੱਡੀ ਵਾਰਦਾਤ! ਸੈਲੂਨ ਤੋਂ ਘਰ ਪਰਤ ਰਹੀ ਕੁੜੀ ਦੇ ਸਿਰ...

ਪੰਜਾਬ ‘ਚ ਵੱਡੀ ਵਾਰਦਾਤ! ਸੈਲੂਨ ਤੋਂ ਘਰ ਪਰਤ ਰਹੀ ਕੁੜੀ ਦੇ ਸਿਰ ‘ਚ ਮਾਰੀ ਗੋਲੀ

 

 

ਤਰਨਤਾਰਨ- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਉਹ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਵਰੂਪ ਕੌਰ (23) ਪੁੱਤਰੀ ਮੰਗਲ ਸਿੰਘ ਨਿਵਾਸੀ ਪਿੰਡ ਬਨਵਾਲੀਪੁਰ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਤਰਨਤਾਰਨ ਸ਼ਹਿਰ ਦੇ ਇਕ ਸੈਲੂਨ ਵਿਚ ਕੰਮ ਕਰਨਾ ਸ਼ੁਰੂ ਕੀਤਾ ਗਿਆ ਸੀ। ਜਦੋਂ ਸ਼ਾਮ ਕਰੀਬ 5.30 ਵਜੇ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਪਿੰਡ ਬਨਵਾਲੀਪੁਰ ਜਾਣ ਲਈ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਪਰ ਮੌਜੂਦ ਪਿੰਡ ਰਸੂਲਪੁਰ ਵਿਖੇ ਆਟੋ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਅਚਾਨਕ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ 2 ਨੌਜਵਾਨ ਆਏ, ਜਿਨ੍ਹਾਂ ਵੱਲੋਂ ਨਵਰੂਪ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਗਈ, ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।