ਹਰਿਆਣਾ ਦੇ ਜ਼ਿਲ੍ਹਾ ਕਰਨਾਲ ਵਿੱਚ 9 ਓ.ਡੀ.ਆਰ ਸੜਕਾਂ ਦੀ ਖ਼ਸਤਾ ਹਾਲਤ ਸੁਧਾਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਮੁਰੰਮਤ ਅਤੇ ਸੁਧਾਰ ਲਈ ਪ੍ਰਸ਼ਾਸਕੀ ਮੰਜ਼ੂਰੀ ਦਿੱਤੀ ਹੈ ਜਿਸ ’ਤੇ 10.59 ਕਰੋੜ ਰੁਪਏ ਖ਼ਰਚਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਰਨਾਲ-ਕੈਥਲ ਰੋਡ ਤੋਂ ਪਿੰਡ ਪਿੰਗਲੀ ਨਰੂਖੇੜੀ ਤੱਕ 4.151 ਕਿਲੋਮੀਟਰ ਸੜਕ ਨੂੰ 1.04 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ। ਇਸੇ ਤਰ੍ਹਾਂ 1.24 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕੱਛਵਾ ਤੋਂ ਡੇਰਾ ਪੁਰਬੀਆਂ ਰੋਡ ਤੱਕ 2.250 ਕਿਲੋਮੀਟਰ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਅਤੇ 85.22 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸ਼ਾਹਪੁਰ ਤੋਂ ਪਿੰਡ ਕਲਾਮਪੁਰ ਰੋਡ ਤੱਕ 1.650 ਕਿਲੋਮੀਟਰ ਸੜਕ ਨੂੰ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਡਾਬਰੀ ਕਲਾਮਪੁਰ ਪਹੁੰਚ ਸੜਕ ਨੂੰ 1.58 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਜਾਵੇਗਾ, ਪਿੰਡ ਕਲਾਮਪੁਰ ਤੋਂ ਕਛਵਾ ਤੱਕ 3.400 ਕਿਲੋਮੀਟਰ ਲੰਬੀ ਸੜਕ ਨੂੰ 95.91 ਲੱਖ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ 2.19 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕਛਵਾ ਤੋਂ ਜ਼ਰੀਫਾਬਾਦ ਤੱਕ 4.320 ਕਿਲੋਮੀਟਰ ਲੰਬੀ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨਾ, ਕਰਨਾਲ ਜ਼ਿਲ੍ਹੇ ਵਿੱਚ 1.13 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਘੋਗੜੀਪੁਰ ਤੋਂ ਪਿੰਗਲੀ ਤੱਕ 2.300 ਕਿਲੋਮੀਟਰ ਲੰਬੀ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸੇ ਤਰ੍ਹਾਂ ਪਿੰਡ ਕਛਵਾ ਤੋਂ ਬਹਿਲੋਲਪੁਰ ਤੱਕ 4.100 ਕਿਲੋਮੀਟਰ ਲੰਬੀ ਸੜਕ ਨੂੰ 1.34 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ, ਕਰਨਾਲ-ਕਛਵਾ-ਸੰਬਲੀ-ਕੌਲ ਸੜਕ ਤੋਂ 22.78 ਲੱਖ ਰੁਪਏ ਦੀ ਲਾਗਤ ਨਾਲ 1.100 ਕਿਲੋਮੀਟਰ ਲੰਬੀ ਸੜਕ ਨੂੰ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ।