Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeHaryanaਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ, ਪੰਜਾਬ...

ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ, ਪੰਜਾਬ ਰਾਜਪਾਲ ਨੇ ਚੁੱਕਵਾਈ ਸਹੁੰ

 

ਅੱਜ ਪੰਜਾਬ ਰਾਜ ਭਵਨ ’ਚ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਸਟਿਸ ਸ਼ੀਲ ਨਾਗੂ ਨੂੰ ਸਹੁੰ ਚੁੱਕਵਾਈ ਗਈ। ਤੁਹਾਨੂੰ ਦੱਸ ਦਈਏ ਕਿ ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਦਰਅਸਲ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ 4 ਜੁਲਾਈ, 2024 ਨੂੰ ਜਸਟਿਸ ਸ਼ੀਲ ਨਾਗੂ ਦੀ ਨਿਯੁਕਤੀ ਨੂੰ ਰਸਮੀ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ।

ਜੇਕਰ ਜਸਟਿਸ ਸ਼ੀਲ ਨਾਗੂ ਦੀ ਜੀਵਨੀ ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਦਾ ਜਨਮ 1 ਜਨਵਰੀ, 1965 ਨੂੰ ਹੋਇਆ ਸੀ। ਉਹ 5 ਅਕਤੂਬਰ, 1987 ਨੂੰ ਵਕੀਲ ਵਜੋਂ ਰਜਿਸਟਰ ਹੋਏ ਅਤੇ ਉਨ੍ਹਾਂ ਨੇ ਜਬਲਪੁਰ ’ਚ ਮੱਧ ਪ੍ਰਦੇਸ਼ ਦੇ ਹਾਈ ਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਮਾਮਲਿਆਂ ਵਿੱਚ ਪ੍ਰੈਕਟਿਸ ਕੀਤੀ। ਇਸ ਦੇ ਨਾਲ ਹੀ ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਦੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਜਸਟਿਸ ਸ੍ਰੀ ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ, ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਗੁਰਮਿੰਦਰ ਸਿੰਘ, ਪੰਜਾਬ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।