Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੂੰ ਘਰ ਅੰਦਰ ਦਾਖਲ ਹੋ ਕੇ ਮਾਰੀਆਂ...

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੂੰ ਘਰ ਅੰਦਰ ਦਾਖਲ ਹੋ ਕੇ ਮਾਰੀਆਂ ਗੋਲ਼ੀਆਂ

 

 

ਮੋਗਾ : ਮੋਗਾ ਨਗਰ-ਨਿਗਮ ਦੇ 3 ਵਾਰ ਕੌਸਲਰ ਰਹੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਦੇ ਅਣਪਛਾਤੇ ਹਮਲਾਵਰਾਂ ਨੇ ਘਰ ਵਿਚ ਦਾਖਲ ਹੋ ਕੇ ਗੋਲ਼ੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਗੰਭੀਰ ਜ਼ਖਮੀ ਹੋਏ ਨਰਿੰਦਰਪਾਲ ਸਿੰਘ ਸਿੱਧੂ ਨੂੰ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ।

ਦੂਜੇ ਪਾਸੇ ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਮਾਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਪਿਛਲੇ 6 ਮਹੀਨਿਆਂ ਤੋਂ ਪੁਲਸ ਪ੍ਰਸ਼ਾਸਨ ਤੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਕੀਤਾ ਜਾਵੇਗਾ।