Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਾਂਗਰਸ 'ਚੋਂ ਮੁਅੱਤਲ ਕੀਤੇ ਜਾਣ ਮਗਰੋਂ ਭਾਜਪਾ ਦੇ ਵੱਡੇ ਆਗੂ ਨੂੰ ਮਿਲੇ...

ਕਾਂਗਰਸ ‘ਚੋਂ ਮੁਅੱਤਲ ਕੀਤੇ ਜਾਣ ਮਗਰੋਂ ਭਾਜਪਾ ਦੇ ਵੱਡੇ ਆਗੂ ਨੂੰ ਮਿਲੇ ਨਵਜੋਤ ਸਿੱਧੂ

 

 

ਅੰਮ੍ਰਿਤਸਰ/ਨਵੀਂ ਦਿੱਲੀ : ਕਾਂਗਰਸ ਵਿਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਮੈਡਮ ਨਵਜੋਤ ਕੌਰ ਸਿੱਧੂ ਨੇ ਹੁਣ ਕੇਂਦਰੀ ਮੰਤਰੀ ਨਿਤਿਨ ਗ਼ਡਕਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀ ਜਾਣਕਾਰੀ ਖੁਦ ਮੈਡਮ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ। ਨਿਤਿਨ ਗਡਕਰੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਮੈਡਮ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਰੁਕੇ ਹੋਏ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਕੇਂਦਰ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੇਂਦਰੀ ਮੰਤਰੀ ਦੀ ਕਾਰਜ ਪ੍ਰਤੀ ਵਚਨਬੱਧਤਾ ਅਤੇ ਸਮਰਪਣ ਕਾਬਿਲ-ਏ-ਤਾਰੀਫ਼ ਹੈ।

 

ਮੈਡਮ ਸਿੱਧੂ ਨੇ ਕਿਹਾ ਕਿ ਨਿਤਿਨ ਗਡਕਰੀ ਦੀ ਮਜ਼ਬੂਤ ਅਗਵਾਈ ਦੀ ਸਮਰੱਥਾ ਕਾਰਨ ਵੱਡੀਆਂ ਤੋਂ ਵੱਡੀਆਂ ਸਮੱਸਿਆਵਾਂ ਵੀ ਹੱਲ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨਾਲ ਸਬੰਧਤ ਕਈ ਅਟਕੇ ਹੋਏ ਪ੍ਰੋਜੈਕਟ ਹੁਣ ਬਹੁਤ ਤੇਜ਼ੀ ਨਾਲ ਪੂਰੇ ਹੋ ਰਹੇ ਹਨ, ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸਾਰੇ ਲੋਕਾਂ ਵੱਲੋਂ ਅਸੀਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਦਿਲੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਦੀ ਕੋਸ਼ਿਸ਼ ਸਦਕਾ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਆ ਰਿਹਾ ਹੈ।