Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਨਗਰ ਕੀਰਤਨ ਦੌਰਾਨ 'ਆਪ' ਆਗੂ ’ਤੇ ਹਮਲਾ!

ਨਗਰ ਕੀਰਤਨ ਦੌਰਾਨ ‘ਆਪ’ ਆਗੂ ’ਤੇ ਹਮਲਾ!

ਜਗਰਾਓਂ : ਪਿੰਡ ਹਲਵਾਰਾ ਵਿਚ ਧਾਰਮਿਕ ਸਮਾਗਮ ਦੌਰਾਨ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਪਿੰਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਹਲਵਾਰਾ ’ਤੇ ਹਮਲਾ ਕਰ ਦਿੱਤਾ ਗਿਆ। ਦੱਸਿਆ ਜਾਂਦਾ ਹੈ ਕਿ ਨਗਰ ਕੀਰਤਨ ਦੌਰਾਨ ਹੋਏ ਝਗੜੇ ਤੋਂ ਬਾਅਦ ਕੁਝ ਨੌਜਵਾਨਾਂ ਵਲੋਂ ਸਰਪੰਚ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਵਿਚ ਉਨ੍ਹਾਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਪੱਗ ਵੀ ਉਤਾਰ ਦਿੱਤੀ ਗਈ।

ਹਮਲੇ ਤੋਂ ਬਾਅਦ ਜ਼ਖ਼ਮੀ ਸਰਪੰਚ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਸ਼ਿਵ ਕਮਲ ਸਿੰਘ ਮੌਕੇ ’ਤੇ ਪੁੱਜੇ ਅਤੇ ਚਸ਼ਮਦੀਦਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਿਰਦੇਸ਼ਾਂ ’ਤੇ ਥਾਣਾ ਸੁਧਾਰ ਵਲੋਂ ਤੁਰੰਤ ਮਾਮਲਾ ਦਰਜ ਕਰ ਲਿਆ ਗਿਆ। ਪੁਲਸ ਨੂੰ ਦਿੱਤੇ ਬਿਆਨ ਵਿਚ ਸਰਪੰਚ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਉਸ ਨੇ ਸੁਖਦੇਵ ਸਿੰਘ ਉਰਫ ਸੁੱਖਾ ਨੂੰ ਸੋਸ਼ਲ ਮੀਡੀਆ ’ਤੇ ਕੀਤੀ ਜਾ ਰਹੀ ਗਾਲੀ-ਗਲੋਚ ਅਤੇ ਭੜਕਾਊ ਪ੍ਰਚਾਰਬਾਜ਼ੀ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਗੱਲ ਤਕਰਾਰ ਤਕ ਪਹੁੰਚ ਗਈ। ਦੋਸ਼ ਹੈ ਕਿ ਇਸ ਤੋਂ ਬਾਅਦ ਸੁਖਦੇਵ ਸਿੰਘ ਨੇ ਆਪਣੇ ਸਾਥੀਆਂ ਨੂੰ ਉਕਸਾਇਆ ਅਤੇ ਹਮਲਾ ਕਰਵਾ ਦਿੱਤਾ।