Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਨੇ ਇਸ ਆਗੂ ਨੂੰ...

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਅਕਾਲੀ ਦਲ ਨੇ ਇਸ ਆਗੂ ਨੂੰ ਪਾਰਟੀ ‘ਚੋਂ ਕੱਢਿਆ

 

ਗੋਨਿਆਣਾ ਮੰਡੀ – ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਸਖ਼ਤ ਰੁਖ ਅਖਤਿਆਰ ਕਰਦਿਆਂ ਜ਼ਿਲ੍ਹਾ ਬਠਿੰਡਾ ਦਿਹਾਤੀ ਵਿਚ ਵੱਡੀ ਕਾਰਵਾਈ ਕੀਤੀ ਹੈ, ਜਿਸ ਤਹਿਤ ਪਾਰਟੀ ਦੇ ਉੱਗੇ ਆਗੂ ਸਿਕੰਦਰ ਸਿੰਘ ਹਰਾਇਪੁਰ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਇਹ ਫੈਸਲਾ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਵੱਲੋਂ ਲਿਆ ਗਿਆ, ਜਿਸ ਨਾਲ ਅਕਾਲੀ ਦਲ ਦੇ ਸਿਆਸੀ ਹਲਕਿਆਂ ਵਿਚ ਖਲਬਲੀ ਮਚ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਜਥੇਦਾਰ ਅਮਰਜੀਤ ਸਿੰਘ ਸਾਬਕਾ ਸਰਪੰਚ ਜੰਡਾਵਾਲਾ ਨੇ ਦੱਸਿਆ ਕਿ ਸਿਕੰਦਰ ਸਿੰਘ ਪੁੱਤਰ ਨੰਦ ਸਿੰਘ ਵਾਸੀ ਹਰਾਇਪੁਰ ਲੰਬੇ ਸਮੇਂ ਤੋਂ ਪਾਰਟੀ ਅਨੁਸ਼ਾਸਨ ਨੂੰ ਤੋੜਦਾ ਆ ਰਿਹਾ ਸੀ ਅਤੇ ਅਕਾਲੀ ਵਰਕਰਾਂ ਨੂੰ ਗੁੰਮਰਾਹ ਕਰਕੇ ਦੂਸਰੀਆਂ ਸਿਆਸੀ ਪਾਰਟੀਆਂ ਨੂੰ ਫਾਇਦਾ ਪਹੁੰਚਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਿਛਲੀਆਂ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੌਰਾਨ ਸਿਕੰਦਰ ਸਿੰਘ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਖੁੱਲ੍ਹੀ ਮਦਦ ਕੀਤੀ, ਜੋ ਕਿ ਪਾਰਟੀ ਲਈ ਧੋਖੇ ਦੇ ਬਰਾਬਰ ਹੈ।