ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂਨੂਨੂਵਤੋਰਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ ਤੇ ਇੱਕ ਹਫ਼ਤੇ ਦੇ ਅੰਦਰ ਸੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ ਅਤੇ ਇਸ ਸੰਬੰਧੀ ਹਾਈਕੋਰਟ ’ਚ ਪਟੀਸ਼ਨ ਦਾਖਲ ਕੀਤੀ ਗਈ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਦੋ-ਟੁੱਕ ਫੈਸਲਾ ਸੁਣਾਉਂਦੇ ਹੋਏ ਸੂਬਿਆਂ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਖਨੌਰੀ ਸਰਹੱਦ ‘ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਐਸਆਈਟੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਹੜਤਾਲ ‘ਤੇ ਬੈਠੀਆਂ ਹਨ, ਜੋ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਨੂੰ ਕੂਚ ਕਰਨਾ ਚਾਹੁੰਦੀਆਂ ਸਨ, ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 7 ਲੇਅਰ ਬੈਰੀਕੇਡਿੰਗ ਕਰ ਦਿੱਤੀ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ।