ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ (ਨੋਇਡਾ ਅਤੇ ਗਾਜ਼ੀਆਬਾਦ) ਵਿੱਚ ਭਾਰੀ ਠੰਢ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਦਿੱਲੀ ਨੇ ਅੱਜ ਸਵੇਰੇ ਇਸ ਸੀਜ਼ਨ ਦੀ ਸਭ ਤੋਂ ਠੰਢੀ ਸਵੇਰ ਦਾ ਸਾਹਮਣਾ ਕੀਤਾ, ਜਿਥੇ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਡਿੱਗ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।ਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਅਨੁਸਾਰ ਦਿੱਲੀ ਦੇ ਮੁੱਖ ਮੌਸਮ ਸਟੇਸ਼ਨ, ਸਫਦਰਜੰਗ ਵਿਖੇ ਅੱਜ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 16 ਜਨਵਰੀ ਸਰਦੀਆਂ ਦੇ ਮੌਸਮ ਦਾ ਹੁਣ ਤੱਕ ਦਾ ਸਭ ਤੋਂ ਠੰਡਾ ਦਿਨ ਸਾਬਤ ਹੋਇਆ। ਸੰਘਣੀ ਧੁੰਦ ਕਾਰਨ ਸਵੇਰ ਵੇਲੇ ਕਈ ਥਾਵਾਂ ‘ਤੇ ਦ੍ਰਿਸ਼ਟੀ 50 ਮੀਟਰ ਤੋਂ ਘੱਟ ਰਹਿ ਗਈ, ਜਿਸ ਕਾਰਨ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਹੌਲੀ ਹੋ ਗਈ। ਸੰਘਣੀ ਧੁੰਦ ਕਾਰਨ ਉਡਾਣਾਂ ਅਤੇ ਰੇਲਗੱਡੀਆਂ ਦੇ ਸੰਚਾਲਨ ‘ਤੇ ਵੀ ਅਸਰ ਪਿਆ।

