Become a member

Get the best offers and updates relating to Liberty Case News.

― Advertisement ―

spot_img
spot_img
HomeBig Newsਰਾਣਾ ਬਲਾਚੌਰੀਆ ਕਤਲ ਮਾਮਲੇ ਦੀ ਸਟੇਟਸ ਰਿਪੋਰਟ ਹਾਈ ਕੋਰਟ ਨੇ ਕੀਤੀ ਤਲਬ

ਰਾਣਾ ਬਲਾਚੌਰੀਆ ਕਤਲ ਮਾਮਲੇ ਦੀ ਸਟੇਟਸ ਰਿਪੋਰਟ ਹਾਈ ਕੋਰਟ ਨੇ ਕੀਤੀ ਤਲਬ

ਚੰਡੀਗੜ੍ਹ: ਜੇਲ੍ਹਾਂ ’ਚ ਬੰਦ ਕੈਦੀਆਂ ਵੱਲੋਂ ਮੋਬਾਈਲ ਫੋਨਾਂ ਦੀ ਦੁਰਵਰਤੋਂ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਟੀ. ਵੀ. ਇੰਟਰਵਿਊ ਦੇ ਪ੍ਰਸਾਰਣ ’ਤੇ ਖ਼ੁਦ ਲਏ ਨੋਟਿਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਸੰਕੇਤ ਦਿੱਤੇ ਹਨ। ਕੋਰਟ ਮੁਤਾਬਕ ਜੇਲ੍ਹਾਂ ਦੀ ਸੁਰੱਖਿਆ ’ਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ, ਅੰਦਰੋਂ ਅਪਰਾਧਕ ਸਰਗਰਮੀਆਂ ਦੇ ਸੰਚਾਲਣ ਤੇ ਮੀਡੀਆ ਰਾਹੀਂ ਅਪਰਾਧੀਆਂ ਨੂੰ ਮੰਚ ਦਿੱਤੇ ਜਾਣ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੂੰ ਜਾਣੂ ਕਰਵਾਇਆ ਗਿਆ ਕਿ ਡੀ.ਜੀ.ਪੀ. ਪੰਜਾਬ ਪਰਿਵਾਰਕ ਸੋਗ ਕਾਰਨ ਹਾਜ਼ਰ ਨਹੀਂ ਹੋ ਸਕੇ, ਕਿਉਂਕਿ ਉਨ੍ਹਾਂ ਦੇ ਪਿਤਾ ਦਾ ਹਾਲ ਹੀ ’ਚ ਦਿਹਾਂਤ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਰਾਜ ਵੱਲੋਂ ਅਰਪਿਤ ਸ਼ੁਕਲਾ (ਡੀ.ਜੀ.ਪੀ., ਲਾਅ ਐਂਡ ਆਰਡਰ), ਸੁਖਚੈਨ ਸਿੰਘ ਗਿੱਲ (ਆਈ.ਜੀ.ਪੀ., ਹੈੱਡਕੁਆਰਟਰ) ਅਤੇ ਨਾਨਕ ਸਿੰਘ (ਡੀ.ਆਈ.ਜੀ.) ਅਦਾਲਤ ’ਚ ਪੇਸ਼ ਹੋਏ ਤੇ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਬੈਂਚ ਨੂੰ ਜਾਣਕਾਰੀ ਦਿੱਤੀ।