Become a member

Get the best offers and updates relating to Liberty Case News.

― Advertisement ―

spot_img
spot_img
HomeBig Newsਸੁਨੀਲ ਜਾਖੜ ਦੀ ਸਿਹਤ 'ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ

ਸੁਨੀਲ ਜਾਖੜ ਦੀ ਸਿਹਤ ‘ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ

 

ਚੰਡੀਗੜ੍ਹ (ਅੰਕੁਰ) – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਬੀਤੇ ਦਿਨ ਅਚਾਨਕ ਸਿਹਤ ਵਿਗੜ ਜਾਣ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਮੈਡੀਕਲ ਟੈਸਟ ਰਿਪੋਰਟਾਂ ਨਾਰਮਲ ਆਈਆਂ ਹਨ ਤੇ ਉਹ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਵਾਪਸ ਆ ਚੁੱਕੇ ਹਨ। ਡਾਕਟਰਾਂ ਮੁਤਾਬਕ ਹੁਣ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਸਥਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਸੁਨੀਲ ਜਾਖੜ ਨੂੰ ਘਰ ’ਚ ਅਚਾਨਕ ਛਾਤੀ ’ਚ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚਾਇਆ। ਹਸਪਤਾਲ ’ਚ ਡਾਕਟਰਾਂ ਦੀ ਟੀਮ ਨੇ ਸਾਵਧਾਨੀ ਵਜੋਂ ਐਂਜੀਓਗ੍ਰਾਫੀ ਸਮੇਤ ਕਈ ਜ਼ਰੂਰੀ ਜਾਂਚਾਂ ਕੀਤੀਆਂ। ਉਪਰੰਤ ਡਾਕਟਰਾਂ ਨੇ ਸਪੱਸ਼ਟ ਕੀਤਾ ਕਿ ਸਾਰੇ ਪੈਰਾਮੀਟਰ ਨਾਰਮਲ ਹਨ ਤੇ ਸੁਨੀਲ ਜਾਖੜ ਨੂੰ ਸਿਰਫ਼ ਆਰਾਮ ਦੀ ਲੋੜ ਹੈ।