Become a member

Get the best offers and updates relating to Liberty Case News.

― Advertisement ―

spot_img
spot_img
HomeBig Newsਦਿੱਲੀ ਦਰਬਾਰ ਪੁੱਜਾ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼, ਅੱਜ ਹੋਵੇਗੀ ਹਾਈਕਮਾਨ ਦੀ...

ਦਿੱਲੀ ਦਰਬਾਰ ਪੁੱਜਾ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼, ਅੱਜ ਹੋਵੇਗੀ ਹਾਈਕਮਾਨ ਦੀ ਮੀਟਿੰਗ

ਨੈਸ਼ਨਲ ਡੈਸਕ : ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਹੁਣ ਦਿੱਲੀ ਦਰਬਾਰ ਪਹੁੰਚ ਗਿਆ ਹੈ। ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੇ ਚੱਲਦੇ ਅੱਜ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਮੁਤਾਬਕ ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁਲਾਇਆ ਗਿਆ ਹੈ।ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਹ ਮੀਟਿੰਗ ਰਾਹੁਲ ਗਾਂਧੀ, ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਨਾਲ ਅੱਜ ਸ਼ਾਮਲ 4 ਵਜੇ ਹੋਵੇਗੀ। ਇੰਦਰਾ ਹਾਲ ਵਿੱਚ ਹੋਣ ਵਾਲੀ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਜਾਤੀ ਮੁੱਦੇ ‘ਤੇ ਕਲੇਸ਼ ਚੱਲ ਰਿਹਾ ਸੀ। ਕੁਝ ਆਗੂਆਂ ਨੇ ਕਾਂਗਰਸ ਹਾਈ ਕਮਾਨ ਨੂੰ ਪੱਤਰ ਲਿਖ ਕੇ ਸ਼ਾਂਤ ਰਹਿਣ ਦੀ ਅਪੀਲ ਕੀਤੀ ਤੇ ਮੀਟਿੰਗ ਲਈ ਸਮਾਂ ਮੰਗਿਆ। ਸੂਤਰਾਂ ਅਨੁਸਾਰ, ਇਹ ਮੀਟਿੰਗ ਪੰਜਾਬ ਕਾਂਗਰਸ ਵਿਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਕਾਟੋ ਕਲੇਸ਼ ਨੂੰ ਖਤਮ ਕਰਨ ਦੇ ਉਦੇਸ਼ ਨਾਲ ਬੁਲਾਈ ਗਈ ਹੈ। ਪਾਰਟੀ ਹਾਈਕਮਾਨ ਚਾਹੁੰਦੀ ਹੈ ਕਿ ਚੋਣਾਂ ਤੋਂ ਪਹਿਲਾਂ ਸਾਰੇ ਆਗੂ ਇੱਕਜੁੱਟ ਹੋ ਕੇ ਮੈਦਾਨ ਵਿਚ ਉਤਰਨ।