ਜਲੰਧਰ – ਜਲੰਧਰ ਦੀ ਅਦਾਲਤ ਨੇ 2 ਕਿਲੋ ਅਫ਼ੀਮ ਜ਼ਬਤ ਕਰਨ ਦੇ ਮਾਮਲੇ ਵਿੱਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਕਮਿਸ਼ਨਰ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਅਤੇ 5,000 ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ 2024 ਦਾ ਹੈ, ਜਦੋਂ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਸੀ।
ਇਸ ਮਾਮਲੇ ਵਿੱਚ ਪੁਲਸ ਨੇ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਵੀ ਦਾਅਵਾ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਕਮਿਸ਼ਨਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਵੀ. ਵੀ. ਆਈ. ਪੀ. ਡਿਊਟੀ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋ ਸਕੀ। ਇਸ ਦੇ ਚਲਦਿਆਂ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਅਤੇ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ।

