Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਬਠਿੰਡਾ ਦੇ ਪਿੰਡ ਦੀ ਪੰਚਾਇਤ ਦਾ ਸਖ਼ਤ ਫ਼ੈਸਲਾ, ਪਤੰਗਬਾਜ਼ੀ ਕੀਤੀ ਪੂਰੀ ਤਰ੍ਹਾਂ...

ਬਠਿੰਡਾ ਦੇ ਪਿੰਡ ਦੀ ਪੰਚਾਇਤ ਦਾ ਸਖ਼ਤ ਫ਼ੈਸਲਾ, ਪਤੰਗਬਾਜ਼ੀ ਕੀਤੀ ਪੂਰੀ ਤਰ੍ਹਾਂ BAN

 

 

ਬਠਿੰਡਾ  : ਬਲਾਕ ਰਾਮਪੁਰਾ ਦੇ ਪਿੰਡ ਭੈਣੀ ਚੂਹੜ ਦੀ ਗ੍ਰਾਮ ਪੰਚਾਇਤ ਨੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਪਤੰਗਬਾਜ਼ੀ ਖ਼ਿਲਾਫ਼ ਵੱਡਾ ਅਤੇ ਸ਼ਲਾਘਾਯੋਗ ਕਦਮ ਚੁੱਕਿਆ ਹੈ। ਪੰਚਾਇਤ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਿੰਡ ਦੀ ਹੱਦ ਅੰਦਰ ਪਤੰਗ ਉਡਾਉਣ ਅਤੇ ਦੁਕਾਨਾਂ ‘ਤੇ ਪਤੰਗਾਂ ਸਮੇਤ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਪਾਸ ਕੀਤੇ ਮਤੇ ‘ਚ ਸਾਫ਼ ਤੌਰ ‘ਤੇ ਦਰਜ ਕੀਤਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਇਸ ਹੁਕਮ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਪੰਚਾਇਤ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਫ਼ੈਸਲੇ ਦੀ ਪੂਰੀ ਤਰ੍ਹਾਂ ਪਾਲਣਾ ਕਰਦੇ ਹੋਏ ਸਹਿਯੋਗ ਕਰਨ ਤਾਂ ਜੋ ਅਕਸਰ ਵਾਪਰਦੇ ਹਾਦਸਿਆਂ ਤੋਂ ਬਚਿਆ ਜਾ ਸਕੇ।

ਇਸ ਮੌਕੇ ਸਰਪੰਚ ਮਿੱਠਾ ਸਿੰਘ ਨੇ ਕਿਹਾ ਕਿ ਪਤੰਗ ਉਡਾਉਣ ਦੌਰਾਨ ਖ਼ਾਸ ਕਰਕੇ ਚਾਈਨਾ ਡੋਰ ਕਾਰਨ ਕਈ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਚੁੱਕੇ ਹਨ ਅਤੇ ਕਈ ਵਾਰ ਜਾਨੀ ਨੁਕਸਾਨ ਦੀਆਂ ਦਰਦਨਾਕ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਗੈਰ-ਕਾਨੂੰਨੀ ਵਿਕਰੀ ਲੋਕਾਂ ਲਈ ਮੌਤ ਦਾ ਕਾਰਨ ਬਣਦੀ ਜਾ ਰਹੀ ਹੈ, ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੋ ਗਿਆ ਸੀ। ਸਰਪੰਚ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ‘ਚ ਨਾਕਾਮੀ ਰਿਹਾ ਹੈ, ਜਿਸ ਕਾਰਨ ਪਿੰਡ ਪੱਧਰ ‘ਤੇ ਹੀ ਇਹ ਸਖ਼ਤ ਫ਼ੈਸਲਾ ਲੈਣਾ ਪਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਚਾਇਤ ਦਾ ਮਕਸਦ ਕਿਸੇ ਦੀ ਖੁਸ਼ੀ ‘ਤੇ ਰੋਕ ਲਗਾਉਣਾ ਨਹੀਂ, ਸਗੋਂ ਪਿੰਡ ਵਾਸੀਆਂ ਖ਼ਾਸ ਕਰਕੇ ਬੱਚਿਆਂ, ਪਸ਼ੂਆਂ ਅਤੇ ਪੰਛੀਆਂ ਦੀ ਜਾਨ ਬਚਾਉਣਾ ਹੈ।