Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਬਿਕਾਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! Email ਮਿਲਣ ਮਗਰੋਂ...

ਅੰਬਿਕਾਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! Email ਮਿਲਣ ਮਗਰੋਂ ਪ੍ਰਸ਼ਾਸਨ ਅਲਰਟ

 

 

ਨੈਸ਼ਨਲ – ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਅੰਬਿਕਾਪੁਰ ਸਥਿਤ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਬੁੱਧਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਮਗਰੋਂ ਇਲਾਕੇ ‘ਚ ਹੜਕੰਪ ਮਚ ਗਿਆ। ਇਹ ਧਮਕੀ ਜ਼ਿਲ੍ਹਾ ਜੱਜ ਦੀ ਅਧਿਕਾਰਤ ਈ-ਮੇਲ ਆਈ.ਡੀ. ‘ਤੇ ਭੇਜੀ ਗਈ ਸੀ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਹਰਕਤ ਵਿੱਚ ਆ ਗਏ।

 

ਧਮਕੀ ਦੀ ਸੂਚਨਾ ਮਿਲਦਿਆਂ ਹੀ ਐਂਟੀ ਬੰਬ ਸਕੁਆਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਨੇ ਪੂਰੇ ਅਦਾਲਤ ਕੰਪਲੈਕਸ ਦੀ ਡੂੰਘਾਈ ਨਾਲ ਤਲਾਸ਼ੀ ਲਈ ਤੇ ਅਦਾਲਤ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਮੈਟਲ ਡਿਟੈਕਟਰ ਨਾਲ ਜਾਂਚ ਕੀਤੀ ਗਈ। ਨਾਲ ਹੀ ਵਾਹਨਾਂ ਦੀ ਵੀ ਸਖ਼ਤ ਚੈਕਿੰਗ ਕੀਤੀ ਗਈ।

ਪੁਲਸ ਅਨੁਸਾਰ ਇਹ ਧਮਕੀ ਭਰਿਆ ਈ-ਮੇਲ ‘ਆਊਟਲੁੱਕ’ ਪਲੇਟਫਾਰਮ ਰਾਹੀਂ ਭੇਜਿਆ ਗਿਆ ਸੀ। ਆਈ.ਜੀ. ਦੀਪਕ ਝਾਅ ਨੇ ਦੱਸਿਆ ਕਿ ਸਾਈਬਰ ਟੀਮ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਧਮਕੀ ਭੇਜਣ ਵਾਲੇ ਦੀ ਪਛਾਣ ਅਤੇ ਲੋਕੇਸ਼ਨ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।