ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਸਨ ਪਰ ਹੁਣ ਉਨ੍ਹਾਂ ਦਾ ਇਹ ਦੌਰਾ ਮੁਲਤਵੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਤਕ ਪ੍ਰਧਾਨ ਮੰਤਰੀ ਮੋਦੀ 1 ਫ਼ਰਵਰੀ ਦੀ ਥਾਂ 2 ਫਰਵਰੀ ਨੂੰ ਜਲੰਧਰ ਆਉਣਗੇ ਅਤੇ ਉਸੇ ਦਿਨ ਹੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਦੱਸ ਦੇਈਏ ਕਿ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਪੰਜਾਬ ਆ ਰਹੇ ਹਨ ਪਰ ਹੁਣ ਕਿਸੇ ਕਾਰਨਾਂ ਕਰਕੇ ਉਹ ਉਸ ਦਿਨ ਨਹੀਂ ਆ ਸਕਦੇ।
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਤਾਰੀਖ ਨੂੰ ਲੈ ਕੇ ਭਾਜਪਾ ਆਗੂਆਂ ਦੇ ਬਿਆਨਾਂ ਵਿੱਚ ਭੰਬਲਭੂਸਾ ਹੈ। ਪੀਐੱਮ ਦੌਰੇ ਨੂੰ ਲੈ ਵੱਖ-ਵੱਖ ਆਗੂਆਂ ਵਲੋਂ ਵੱਖੋ-ਵੱਖਰੇ ਬਿਆਨ ਦਿੱਤੇ ਜਾ ਰਹੇ ਹਨ। ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਅਨੁਸਾਰ ਪ੍ਰਧਾਨ ਮੰਤਰੀ 2 ਫਰਵਰੀ ਨੂੰ ਪੰਜਾਬ ਆਉਣਗੇ, ਕਿਉਂਕਿ ਉਨ੍ਹਾਂ ਦਾ ਡੇਰਾ ਬੱਲਾਂ ਨਾਲ ਵਿਸ਼ੇਸ਼ ਭਾਵਨਾਤਮਕ ਲਗਾਅ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕੇਂਦਰੀ ਰਾਜ ਮੰਤਰੀ ਮੁਤਾਬਕ ਪ੍ਰਧਾਨ ਮੰਤਰੀ 1 ਫਰਵਰੀ ਨੂੰ ਆਉਣਗੇ ਅਤੇ ਪਾਰਟੀ ਵੱਲੋਂ ਤਿਆਰੀਆਂ ਇਸੇ ਤਾਰੀਖ ਅਨੁਸਾਰ ਕੀਤੀਆਂ ਜਾ ਰਹੀਆਂ ਹਨ। ਕੇ.ਡੀ. ਭੰਡਾਰੀ ਨੇ ਅਨੁਸਾਰ ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਆਉਣਗੇ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।

