ਟਾਂਡਾ ਉੜਮੁੜ –ਟਾਂਡਾ ਦੇ ਪਿੰਡ ਪੁਲ਼ ਪੁਖਤਾ ਦੇ ਸ਼ਮਸ਼ਾਨਘਾਟ ਵਿਚੋਂ ਬੀਤੀ ਦੇਰ ਸ਼ਾਮ ਟਾਂਡਾ ਪੁਲਸ ਨੇ ਦੋ ਅਣਪਛਾਤੇ ਸਾਧੂਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ, ਜੋ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀਆਂ ਸਨ। ਸਾਧੂ ਦੇ ਵੇਸ਼ ਵਿਚ ਇਨ੍ਹਾਂ ਮ੍ਰਿਤਿਕ ਵਿਅਕਤੀਆਂ ਦੀ ਫਿਲਹਾਲ ਕੋਈ ਪਛਾਣ ਨਹੀਂ ਹੋ ਸਕੀ ਹੈ। ਕਿਸੇ ਰਾਹਗੀਰ ਤੋਂ ਸੂਚਨਾ ਮਿਲਣ ਤੇ ਡੀ. ਐੱਸ. ਪੀ .ਹਰਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਅਤੇ ਬਸਤੀ ਬੋਹੜਾਂ ਪੁਲਸ ਚੌਂਕੀ ਇੰਚਾਰਜ ਏ.ਐੱਸ.ਆਈ .ਜਗਦੀਪ ਸਿੰਘ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈਕੇ ਜਾਂਚ ਸ਼ੁਰੂ ਕੀਤੀ। ਫਿਲਹਾਲ ਇਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।