Become a member

Get the best offers and updates relating to Liberty Case News.

― Advertisement ―

spot_img
spot_img
HomeBreaking News1 ਫਰਵਰੀ ਨੂੰ ਪੂਰਾ ਭਾਰਤ ਰਹੇਗਾ ਬੰਦ!

1 ਫਰਵਰੀ ਨੂੰ ਪੂਰਾ ਭਾਰਤ ਰਹੇਗਾ ਬੰਦ!

 

 

ਇੰਦੌਰ: ਯੀ.ਜੀ.ਸੀ. ਵਲੋਂ ਜਾਰੀ ਨਵੀਂ ਗਾਈਡਲਾਈਨਜ਼ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਬਹਿਸ ਤੇਜ ਹੋ ਗਈ ਹੈ। ਖਾਸ ਤੌਰ ਉੱਤੇ ਜਨਰਲ ਕੈਟਗਰੀ ਨਾਲ ਜੁੜੇ ਲੋਕ ਇਨ੍ਹਾਂ ਨਿਯਮਾਂ ਖਿਲਾਫ ਸੜਕਾਂ ਉੱਤੇ ਉਤਰ ਆਏ ਹਨ। ਦੇਸ਼ ਦੀਆਂ ਕਈਆਂ ਥਾਵਾਂ ਉੱਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸੇ ਵਿਚਾਲੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੀਆਂ ਇਨ੍ਹਾਂ ਨਵੀਂਆਂ ਗਾਈਡਲਾਈਨਜ਼ ਦੇ ਵਿਰੋਧ ਵਿੱਚ ਕਰਣੀ ਸੇਨਾ ਨੇ ਵੱਡਾ ਮੋਰਚਾ ਖੋਲ੍ਹਦਿਆਂ 1 ਫਰਵਰੀ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸਥਿਤੀ ਕੁਝ ਤਨਾਅਪੂਰਨ ਹੋ ਸਕਦੀ ਹੈ। ਕੇਂਦਰ ਸਰਕਾਰ ਵੀ ਇਸ ਮਾਮਲੇ ਵਿੱਚ ਹੁਣ ਛੇਤੀ ਹੀ ਸਥਿਤੀ ਸਪੱਸ਼ਟ ਕਰਨ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਲੋਕਾਂ ਵਿੱਚ ਫੈਲ ਰਹੀਆਂ ਗਲਤਫਹਿਮੀਆਂ ਨੂੰ ਦੂਰ ਕੀਤਾ ਜਾ ਸਕੇ।

 

ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਕਰਣੀ ਸੇਨਾ ਦੇ ਕਾਰਕੁਨ ਵੱਡੀ ਗਿਣਤੀ ਵਿੱਚ ਸੜਕਾਂ ‘ਤੇ ਉਤਰ ਆਏ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਸੰਗਠਨ ਦੇ ਮੈਂਬਰਾਂ ਨੇ ਇੰਦੌਰ ਦੀ ਦੇਵੀ ਅਹਿਲਿਆ ਬਾਈ ਯੂਨੀਵਰਸਿਟੀ ਦੇ ਕੈਂਪਸ ਵਿੱਚ ਇਕੱਠੇ ਹੋ ਕੇ ਸਰਕਾਰ ਨੂੰ ‘ਸਦਬੁੱਧੀ’ ਦੇਣ ਲਈ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ।

 

ਕਰਣੀ ਸੇਨਾ ਦੇ ਪ੍ਰਧਾਨ ਅਨੁਰਾਗ ਪ੍ਰਤਾਪ ਸਿੰਘ ਨੇ ਪ੍ਰਦਰਸ਼ਨ ਇਸ ਦੌਰਾਨ ਸਪੱਸ਼ਟ ਕੀਤਾ ਸੀ ਕਿ ਉਹ ਸਿੱਖਿਆ ਵਿੱਚ ਬਰਾਬਰੀ ਦੇ ਅਧਿਕਾਰ ਲਈ ਇਹ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਅਗਲੇਰੀ ਰਣਨੀਤੀ ਸਾਂਝੀ ਕਰਦਿਆਂ ਦੱਸਿਆ ਕਿ 1 ਫਰਵਰੀ ਦੇ ਬੰਦ ਤੋਂ ਬਾਅਦ 2 ਫਰਵਰੀ ਨੂੰ ਮੱਧ ਪ੍ਰਦੇਸ਼ ਦੇ ਸਾਰੇ ਸੰਸਦ ਮੈਂਬਰਾਂ ਨੂੰ ਮਿਲ ਕੇ ਯੂਜੀਸੀ ਦੇ ਇਸ ਪ੍ਰਸਤਾਵ ‘ਤੇ ਉਨ੍ਹਾਂ ਦੀ ਰਾਏ ਮੰਗੀ ਜਾਵੇਗੀ। ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਜਿਹੜੇ ਸੰਸਦ ਮੈਂਬਰ ਇਸ ਨੀਤੀ ਦਾ ਵਿਰੋਧ ਕਰਨਗੇ, ਉਨ੍ਹਾਂ ਤੋਂ ਲਿਖਤੀ ਭਰੋਸਾ ਲਿਆ ਜਾਵੇਗਾ, ਪਰ ਜੋ ਇਸ ਦਾ ਸਮਰਥਨ ਕਰਨਗੇ, ਉਨ੍ਹਾਂ ਨੂੰ ਚੂੜੀਆਂ ਭੇਂਟ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਪੁਤਲੇ ਫੂਕ ਕੇ ਸਖ਼ਤ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।