Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ...

ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ ਹੋਈ  ਗੱਲਬਾਤ

 

 

ਪਟਿਆਲਾ/ਜਲੰਧਰ/ਚੰਡੀਗੜ੍ਹ  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਖੰਡ ਬੱਲਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਡੇਰੇ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਦੇਖ ਕੇ ਪ੍ਰਸੰਨ ਨਜ਼ਰ ਆਏ। ਦੋਵਾਂ ਆਗੂਆਂ ਵਿਚਾਲੇ ਕੁੱਝ ਸਮੇਂ ਤੱਕ ਸੁਖਾਵੇਂ ਮਾਹੌਲ ’ਚ ਗੱਲਬਾਤ ਹੋਈ, ਜਿਸ ’ਚ ਪੰਜਾਬ ਨਾਲ ਜੁੜੇ ਕਈ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਆਦਮਪੁਰ ਏਅਰਪੋਰਟ ਦਾ ਨਾਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣਾ, ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮਸ਼੍ਰੀ ਸਨਮਾਨ ਦੇਣਾ ਅਤੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਉਦਘਾਟਨ ਕਰਨਾ ਪੰਜਾਬ ਖ਼ਾਸ ਕਰ ਕੇ ਦੋਆਬਾ ਖੇਤਰ ਲਈ ਇਤਿਹਾਸਕ ਅਤੇ ਸਨਮਾਨਿਤ ਕਦਮ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਨਾ ਸਿਰਫ਼ ਸੰਤ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੋਇਆ ਹੈ, ਸਗੋਂ ਪੰਜਾਬ ਦੀ ਸਮਾਜਿਕ ਅਤੇ ਸੱਭਿਆਚਾਰਕ ਪਛਾਣ ਨੂੰ ਵੀ ਰਾਸ਼ਟਰੀ ਪੱਧਰ ’ਤੇ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਧਾਰਮਿਕ ਅਤੇ ਵਿਕਾਸਾਤਮਕ ਮੁੱਦਿਆਂ ਨੂੰ ਤਰਜ਼ੀਹ ਦੇਣੀ ਸ਼ਲਾਘਾਯੋਗ ਹੈ।