Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਦੇ ਨਾਂ 'ਤੇ ਰੱਖਣਾ...

ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਦੇ ਨਾਂ ‘ਤੇ ਰੱਖਣਾ ਇਤਿਹਾਸਕ ਫੈਸਲਾ : CM ਸੈਣੀ

 

 

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਰੱਖਣ ਦੇ ਫ਼ੈਸਲੇ ਨੂੰ ਇਤਿਹਾਸਕ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਸੈਣੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਸਥਿਤ ਹਰਿਆਣਾ ਭਵਨ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਦੇ ਸ਼ੁੱਭ ਮੌਕੇ ‘ਤੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ ਰੱਖਿਆ ਜਾਣਾ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਦੇ ਸਮਾਨਤਾ, ਦਇਆ ਅਤੇ ਸੇਵਾ ਦੇ ਮੁੱਲ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦੇ ਹਨ ਅਤੇ ਇਕ ਨਿਆਂਪੂਰਨ ਅਤੇ ਮਨੁੱਖੀ ਸਮਾਜ ਦੇ ਨਿਰਮਾਣ ਦਾ ਮਾਰਗ ਦਿਖਾਉਂਦੇ ਹਨ। ਇਹ ਨਾਮਕਰਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਉਨ੍ਹਾਂ ਦੇ ਸੰਦੇਸ਼ ਤੋਂ ਪ੍ਰੇਰਨਾ ਦੇਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲਗਾਤਾਰ ਦੇਸ਼ ਦੀਆਂ ਮੁੱਖ ਸੰਸਥਾਵਾਂ ਦਾ ਨਾਂ ਸੰਤਾਂ ਅਤੇ ਮਹਾਨ ਸ਼ਖਸੀਅਤਾਂ ਦੇ ਨਾਂ ‘ਤੇ ਰੱਖ ਖਏ ਉਨ੍ਹਾਂ ਨੂੰ ਸਨਮਾਨ ਦੇ ਰਹੇ ਹਨ। ਹਾਲ ਹੀ ‘ਚ ਅਯੁੱਧਿਆ ਹਵਾਈ ਅੱਡੇ ਦਾ ਨਾਂ ਮਹਾਰਿਸ਼ੀ ਵਾਲਮੀਕਿ ਅਤੇ ਹਿਸਾਰ ਹਵਾਈ ਅੱਡੇ ਦਾ ਨਾਂ ਮਹਾਰਾਜਾ ਅਗਰਸੇਨ ਦੇ ਨਾਂ ‘ਤੇ ਰੱਖਿਆ ਗਿਆ ਹੈ।

 

ਸ਼੍ਰੀ ਸੈਣੀ ਨੇ ਆਮ ਬਜਟ ‘ਤੇ ਵੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ ਨੂੰ ਧਿਆਨ ‘ਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ‘ਚ ਹਰਿਆਣਾ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਖਾਰੇਪਨ ਤੋਂ ਪ੍ਰਭਾਵਿਤ ਜ਼ਮੀਨ ਦੀ ਸਮੱਸਿਆ ਦੇ ਹੱਲ ਲਘੁ ਅਤੇ ਮੱਧਮ ਉਦਯੋਗਾਂ, ਉਯੋਗਿਕ ਵਿਕਾਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ, ਜਿਸ ਨਾਲ ਸੂਬੇ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਔਰਤਾਂ ਨੂੰ ਮਜ਼ਬੂਤ ਬਣਾਉਂਦਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦਿੰਦਾ ਹੈ ਅਤੇ ਕਿਸਾਨਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ। ਪੰਜਾਬ ਨਾਲ ਜੁੜੇ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਅਤੇ ‘ਆਪ’ ਪਾਰਟੀ ਨੇ ਸੂਬੇ ਦੀ ਜਨਤਾ ਨੂੰ ਸਿਰਫ਼ ਝੂਠੇ ਸੁਪਨੇ ਦਿਖਾਏ ਹਨ। ਹਾਲੀਆ ਹੜ੍ਹ ‘ਚ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਪਰ ਸਰਕਾਰਾਂ ਸਿਰਫ਼ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ 16 ਹਜ਼ਾਰ ਕਰੋੜ ਰੁਪਏ ਦੀ ਮਦਦ ਦਿੱਤੀ ਹੈ।