Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ...

ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

 

ਪਟਿਆਲਾ : 7 ਮਹੀਨਿਆਂ ਤੋਂ ਨਾਭਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਤੋਂ ਮਹਿਜ਼ 20-25 ਮਿੰਟ ਪਹਿਲਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ, ਇਹ ਮੁਲਾਕਾਤ ਮਜੀਠੀਆ ਲਈ ਸ਼ੁੱਭ ਸਾਬਤ ਹੋਈ ਅਤੇ ਉਨ੍ਹਾਂ ਨੂੰ ਡੇਰਾ ਮੁਖੀ ਨਾਲ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਹੀ ਜ਼ਮਾਨਤ ਮਿਲ ਗਈ।

ਜੇਲ੍ਹ ਵਿਚ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਮਜੀਠੀਆ ਨੂੰ ਕਲੀਨ ਚਿੱਟੀ ਦਿੰਦਿਆਂ ਕਿਹਾ ਕਿ ਡਰੱਗ ਮਾਮਲਾ ਅਤੇ ਆਮਦਨ ਤੋਂ ਵੱਧ ਜਾਇਦਾਦ ਸਭ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਜੇਲ੍ਹ ਵਿਚ ਹੋਵੇ ਤਾਂ ਕੀ ਉਸ ਨੂੰ ਮਿਲਣਾ ਨਹੀਂ ਚਾਹੀਦਾ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਉਪਰ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਸਵਾਲ ਕੀਤੇ ਤਾਂ ਡੇਰਾ ਮੁਖੀ ਨੇ ਕਿਹਾ ਕਿ ਇਹ ਸਭ ਗਲਤ ਹੈ। ਉਨ੍ਹਾਂ ਕਿਹਾ ਕਿ ਬਿਕਰਮ ਖੁਸ਼ ਹੈ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਹ ਵੀ ਕਿਹਾ ਕਿ ਮੈਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਉਪਰ ਕੋਈ ਕੁਮੈਂਟ ਕਰਾਂ, ਸਰਕਾਰ ਆਪਣੀ ਥਾਂ ‘ਤੇ ਹੈ ਮੇਰੀ ਰਿਸ਼ਤੇਦਾਰੀ ਹੈ, ਜਿਸ ਦੇ ਚੱਲਦੇ ਉਹ ਮੁਲਾਕਾਤ ਕਰਨ ਆਏ ਹਨ।