ਇੰਟਰਨੈਸ਼ਨਲ – ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਰੀ ਪੁਲਸ ਨੇ 1 ਫਰਵਰੀ 2026 ਨੂੰ ਕ੍ਰੀਸੈਂਟ ਬੀਚ ਇਲਾਕੇ ਵਿੱਚ ਇੱਕ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਦੋਸ਼ ਵਿੱਚ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਇਹ ਘਟਨਾ ਸਵੇਰੇ ਲਗਭਗ 3:50 ਵਜੇ ਵਾਪਰੀ, ਜਿੱਥੇ ਗੋਲੀਬਾਰੀ ਦੇ ਨਾਲ-ਨਾਲ ਘਰ ਦੇ ਬਾਹਰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।
ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ 21 ਸਾਲਾ ਹਰਜੋਤ ਸਿੰਘ, 19 ਸਾਲਾ ਤਰਨਵੀਰ ਸਿੰਘ ਅਤੇ 21 ਸਾਲਾ ਦਿਆਜੀਤ ਸਿੰਘ ਬਿਲਿੰਗ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਪੰਜਾਬੀ ਮੂਲ ਦੇ ਨੌਜਵਾਨ ਹਨ। ਇਨ੍ਹਾਂ ਤਿੰਨਾਂ ‘ਤੇ ਗੋਲੀ ਚਲਾਉਣ ਦੇ ਗੰਭੀਰ ਅਪਰਾਧਿਕ ਦੋਸ਼ ਲਗਾਏ ਗਏ ਹਨ। ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਤਿੰਨੋਂ ਵਿਦੇਸ਼ੀ ਨਾਗਰਿਕ ਹਨ, ਜਿਸ ਕਾਰਨ ਪੁਲਸ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਹੈ।

