Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਸਰ 'ਚ ਫ਼ੂਕਿਆ ਗਿਆ ਰਾਹੁਲ ਗਾਂਧੀ ਦਾ ਪੁਤਲਾ

ਅੰਮ੍ਰਿਤਸਰ ‘ਚ ਫ਼ੂਕਿਆ ਗਿਆ ਰਾਹੁਲ ਗਾਂਧੀ ਦਾ ਪੁਤਲਾ

 

ਅੰਮ੍ਰਿਤਸਰ : ਅੱਜ ਰਾਹੁਲ ਗਾਂਧੀ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਵਿਰੋਧ ਵਿਚ ਅੰਮ੍ਰਿਤਸਰ ਭਾਜਪਾ ਵੱਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਅਜੇਵੀਰਪਾਲ ਸਿੰਘ ਰੰਧਾਵਾ ਸਮੇਤ ਭਾਜਪਾ ਆਗੂ ਤੇ ਸਿੱਖ ਭਾਈਚਾਰੇ ਦੇ ਲੋਕ ਮੌਜੂਦ ਰਹੇ। ਇਨ੍ਹਾਂ ਸਾਰਿਆਂ ਨੇ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ।

ਇਸ ਮੌਕੇ ਹਰਵਿੰਦਰ ਸਿੰਘ ਸੰਧੂ ਤੇ ਹੋਰ ਭਾਜਪਾ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦਾ ਗੱਦਾਰ ਹੈ। ਗਾਂਧੀ ਪਰਿਵਾਰ ਤੇ ਕਾਂਗਰਸ ਨੇ 1984 ਵਿਚ ਸਿੱਖਾਂ ਦੇ ਗਲਾਂ ਵਿਚ ਟਾਇਰ ਪਾ ਕੇ ਸਾੜਿਆ, ਸ੍ਰੀ ਹਰਿਮੰਦਰ ਸਾਹਿਬ ‘ਤੇ ਟੈਂਕਾਂ ਨਾਲ ਹਮਲਾ ਕਰਵਾਇਆ ਤੇ ਅੱਜ ਰਾਹੁਲ ਗਾਂਧੀ ਦਾ ਬਿਆਨ ਵੀ ਉਸੇ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਸ ਨੇ ਇਕ ਸਿੱਖ ਮੰਤਰੀ ਨੂੰ ਗੱਦਾਰ ਆਖ਼ਿਆ ਹੈ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਲੀਡਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਰਾਹੁਲ ਗਾਂਧੀ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ।