Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਚੱਲਦੀ ਟ੍ਰੇਨ 'ਚੋਂ ਡਿੱਗੇ 2 ਨੌਜਵਾਨ ! ਹੋਈ ਦਰਦਨਾਕ ਮੌਤ

ਚੱਲਦੀ ਟ੍ਰੇਨ ‘ਚੋਂ ਡਿੱਗੇ 2 ਨੌਜਵਾਨ ! ਹੋਈ ਦਰਦਨਾਕ ਮੌਤ

 

ਨੈਸ਼ਨਲ – ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇੱਕ ਦੁਖਦਾਈ ਹਾਦਸੇ ਵਿੱਚ ਚਲਦੀ ਰੇਲਗੱਡੀ ਤੋਂ ਡਿੱਗਣ ਕਾਰਨ ਉੱਤਰ ਪ੍ਰਦੇਸ਼ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਵੀਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਉਹ ਨਾਗਪੁਰ ਤੋਂ ਦਿੱਲੀ ਜਾ ਰਹੇ ਸਨ।

 

ਮ੍ਰਿਤਕਾਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਰਹਿਣ ਵਾਲੇ ਮੁਹੰਮਦ ਅਯਾਨ (19 ਸਾਲ) ਅਤੇ ਅਰਬਾਜ਼ (23 ਸਾਲ) ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਅਨੁਸਾਰ, ਦੋਵੇਂ ਨੌਜਵਾਨ ਜੀ.ਟੀ. ਐਕਸਪ੍ਰੈੱਸ ਵਿੱਚ ਸਵਾਰ ਸਨ ਅਤੇ ਰੇਲਗੱਡੀ ਦੇ ਦਰਵਾਜ਼ੇ ‘ਤੇ ਖੜ੍ਹੇ ਸਨ। ਚਲਦੀ ਗੱਡੀ ਤੋਂ ਸੰਤੁਲਨ ਵਿਗੜਨ ਕਾਰਨ ਉਹ ਹੇਠਾਂ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

ਰੇਲਵੇ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਡਬਰਾ ਸਟੇਸ਼ਨ ਤੋਂ ਲਗਭਗ 10 ਕਿਲੋਮੀਟਰ ਦੂਰ ਅਨੰਤਪੇਠ ਨੇੜੇ ਦੋ ਲਾਸ਼ਾਂ ਪਟੜੀਆਂ ਕੋਲ ਪਈਆਂ ਹਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਨੌਜਵਾਨਾਂ ਦੇ ਨਾਲ ਸਫ਼ਰ ਕਰ ਰਹੇ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਨੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।