ਚੰਡੀਗੜ੍ਹ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 14 ਜੁਲਾਈ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਕੇਂਦਰੀ ਵਿੱਤ ਮੰਤਰੀ ਵਜੋਂ ਉਨ੍ਹਾਂ ਦੀ ਇਹ ਚੰਡੀਗੜ੍ਹ ’ਚ ਪਹਿਲੀ ਫੇਰੀ ਹੈ। ਉਹ ਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਇਸ ਮੌਕੇ ਪਾਰਟੀ ਦੇ ਸਾਰੇ ਕਾਰਜਕਾਰਣੀ ਮੈਂਬਰ ਸ਼ਾਮਲ ਹੋਣਗੇ ਅਤੇ ਭਵਿੱਖ ਦੀ ਕਾਰਵਾਈ ਬਾਰੇ ਫ਼ੈਸਲਾ ਕਰਨ ਲਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਇਸ ਮੌਕੇ ਉਹ ਵਪਾਰੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦੇ ਮੁੱਦਿਆਂ ‘ਤੇ ਚਿੰਤਾਵਾਂ ਬਾਰੇ ਗੱਲਬਾਤ ਕਰਨਗੇ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਉਹ ਚੰਡੀਗੜ੍ਹ ਨਾਲ ਸਬੰਧਿਤ ਮਸਲਿਆਂ ਨੂੰ ਕੇਂਦਰੀ ਵਿੱਤ ਮੰਤਰੀ ਅੱਗੇ ਉਠਾਉਣਗੇ ਤੇ ਜਲਦੀ ਹੀ ਇਨ੍ਹਾਂ ਦੇ ਹੱਲ ਲਈ ਆਸਵੰਦ ਹਨ।