Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ...

ਜਲੰਧਰ ‘ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ

 

ਜਲੰਧਰ – ਜਲੰਧਰ ਦੇ ਮਾਡਲ ਟਾਊਨ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਇਕ ਥਾਰ ਚਲਾਕ ਫਾਈਨੈਂਸ ‘ਆਪ’ ਆਗੂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲੱਕੀ ਓਬਰਾਏ ਵਜੋਂ ਹੋਈ। ਮਿਲੀ ਜਾਣਕਾਰੀ ਮੁਤਾਬਕ ਲੱਕੀ ਸਵੇਰੇ ਸਵਾ 8 ਵਜੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਗਏ ਸਨ ਅਤੇ ਜਦੋਂ ਗੁਰਦੁਆਰਾ ਸਾਹਿਬ ਵਿਚੋਂ ਬਾਹਰ ਨਿਕਲੇ ਤਾਂ ਥਾਰ ਗੱਡੀ ਵਿਚ ਬੈਠਣ ਦੌਰਾਨ ਲੱਕੀ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਕਈ ਅਹਿਮ ਖ਼ੁਲਾਸੇ ਹੋਏ ਹਨ।

 

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਕੁਲਦੀਪ ਓਬਰਾਏ ਨੇ ਕਿਹਾ ਕਿ ਉਨ੍ਹਾਂ ਦਾ ਭਤੀਜਾ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਆਏ ਸਨ। ਜਿਵੇਂ ਹੀ ਉਹ ਗੁਰਦੁਆਰੇ ਤੋਂ ਬਾਹਰ ਆਏ ਤਾਂ ਇਕ ਐਕਟਿਵਾ ਸਵਾਰ ਦੋ ਮੁਲਜ਼ਮਾਂ ਨੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਲੱਕੀ ਰਾਜਨੀਤੀ ਨਾਲ ਜੁੜਿਆ ਹੋਇਆ ਸੀ ਅਤੇ ਜੋ ਵੀ ਚੰਗਾ ਕੰਮ ਕਰਦਾ ਹੈ ਉਸ ਨੂੰ ਧਮਕੀ ਭਰੇ ਫੋਨ ਆਉਂਦੇ ਹਨ। ਉਥੇ ਹੀ ਪ੍ਰਧਾਨਗੀ ਨੂੰ ਲੈ ਕੇ ਹੋਏ ਵਿਵਾਦ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਲੱਕੀ ਕਾਲਜ ‘ਚ ਪ੍ਰਧਾਨਗੀ ਨੂੰ ਲੈ ਕੇ ਗਿਆ ਸੀ ਅਤੇ ਇਕ ਵਿਦਿਆਰਥੀਆਂ ਦੀ ਮਦਦ ਕੀਤੀ ਸੀ।  ਇਸ ਦੌਰਾਨ ਇਕ ਵਿਅਕਤੀ ਨੇ ਲੱਕੀ ਨੂੰ ਧਮਕੀ ਦਿੱਤੀ ਸੀ ਅਤੇ ਗਾਲ੍ਹਾਂ ਕੱਢੀਆਂ ਸਨ। ਕੁਲਦੀਪ ਓਬਰਾਏ ਨੇ ਦੱਸਿਆ ਕਿ ਲੱਕੀ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਵਿੱਚ ਇਕ 17 ਸਾਲ ਦੀ ਧੀ ਵੀ ਸ਼ਾਮਲ ਹੈ।