Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ!...

ਜਲੰਧਰ ‘ਚ ਹੋਏ ਲੱਕੀ ਓਬਰਾਏ ਕਤਲ ਕਾਂਡ ‘ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ

 

 

ਜਲੰਧਰ – ਜਲੰਧਰ ਵਿਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ ਵਿਚ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੀ. ਜੀ. ਪੀ. ਯਾਦਵ ਅੱਜ ਘਟਨਾ ਸਥਾਨ ‘ਤੇ ਪਹੁੰਚੇ ਅਤੇ ਮੌਕੇ ‘ਤੇ ਵਾਰਦਾਤ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪੁਲਸ ਕਮਿਸ਼ਨਰ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਵੱਲੋਂ ਪੁਲਸ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਹੈ। ਸੀ. ਸੀ. ਟੀ. ਵੀ. ਫੁਟੇਜ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਝ ਦਸਤਾਵੇਜ਼ ਮਿਲੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਉਥੇ ਹੀ ਜੋਗਾ ਫੋਲੜੀਵਾਲ ਵੱਲੋਂ ਲੱਕੀ ਓਬਰਾਏ ਦੀ ਲਈ ਗਈ ਕਤਲ ਦੀ ਜ਼ਿੰਮੇਵਾਰੀ ਨੂੰ ਲੈ ਕੇ ਬੋਲਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਜਿਸ ਨੇ ਵੀ ਪੋਸਟ ਕੀਤੀ ਹੈ, ਉਸ ਦੇ ਆਈ. ਪੀ. ਟਰੈਕ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਰਾਣੀ ਦੁਸ਼ਮਣੀ ਦੇ ਐਂਗਲ ਤੋਂ ਵੀ ਇਸ ਕਤਲਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਡੀ. ਜੀ. ਪੀ. ਨੇ ਕਿਹਾ ਕਿ ਅਜੇ ਤੱਕ ਆਰਗੇਨਾਈਜ਼ ਐਂਗਲ ਸਾਹਮਣੇ ਨਹੀਂ ਆਇਆ ਹੈ।